ਪੜਚੋਲ ਕਰੋ

Lok Sabha Election 2024: ਚੋਣਾਂ ਤੋਂ ਪਹਿਲਾਂ ਦਾਰੂ-ਪਿਆਲੇ 'ਤੇ ਕੱਸਿਆ ਸ਼ਿਕੰਜਾ, ਸ਼ਰਾਬ 'ਤੇ ਰਹੇਗੀ ਨਜ਼ਰ

Punjab News: ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ

Lok Sabha Election 2024: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ।

ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ ਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। 

ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ 'ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 

ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਪਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ।

ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Ludhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨCanada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget