ਪੜਚੋਲ ਕਰੋ

Captain Amarinder Singh: 15 ਅਗਸਤ ਦੌਰਾਨ ਕੈਪਟਨ ਨੇ ਐਲਾਨੇ ਕਈ ਫੈਸਲੇ, ਕਿਸਾਨਾਂ ਬਾਰੇ ਕਹਿ ਇਹ ਗੱਲ ਅਤੇ ਪੜ੍ਹੋ ਹੋਰ ਕੀ ਕੀਤੇ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ (20 ਅਗਸਤ) ਦੀ ਜਯੰਤੀ ਮੌਕੇ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਅਦਾ ਕੀਤੇ ਜਾਣਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੰਮ੍ਰਿਤਸਰ (Amritsar) ਵਿੱਚ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਝੰਡਾ ਲਹਿਰਾਇਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ 9Punjab) ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ 'ਤੇ ਖਰਚ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਦੇ ਅਧਾਰ 'ਤੇ ਕੀਤਾ ਜਾਵੇਗਾ। ਇਸ ਨੂੰ ਯਕੀਨੀ ਬਣਾਉਣ ਲਈ ਛੇਤੀ ਹੀ ਇੱਕ ਕਾਨੂੰਨ ਬਣਾਇਆ ਜਾਵੇਗਾ।

ਇਸ ਦੌਰਾਨ ਉਨ੍ਹਾਂ ਸੰਵਿਧਾਨ ਦੀ85 ਵੀਂ ਸੋਧ ਨੂੰ ਲਾਗੂ ਕਰਨ ਦਾ ਐਲਾਨ ਕੀਤਾ। ਇਹ ਸੋਧ ਅਨੁਸੂਚਿਤ ਜਾਤੀ ਦੇ ਸਰਕਾਰੀ ਕਰਮਚਾਰੀਆਂ ਨੂੰ ਤੇਜ਼ੀ ਨਾਲ ਤਰੱਕੀ ਦੇਣ ਦਾ ਰਾਹ ਪੱਧਰਾ ਕਰਦੀ ਹੈ। ਅਨੁਸੂਚਿਤ ਜਾਤੀਆਂ ਪੰਜਾਬ ਦੀ ਕੁੱਲ ਆਬਾਦੀ ਦਾ 30 ਫੀਸਦੀ ਬਣਦੀਆਂ ਹਨ।

ਮੁਆਫ ਕੀਤਾ ਜਾਵੇਗਾ ਕਿਸਾਨਾਂ ਦਾ ਕਰਜ਼ਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ (20 ਅਗਸਤ) ਦੀ ਜਯੰਤੀ ਮੌਕੇ ਕਰਜ਼ਾ (Farmers Loan) ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਅਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲਗਪਗ 16,000 ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀਆਂ ਨੂੰ ਜਲਦੀ ਹੀ 50,000 ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ।

ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ

ਝੰਡਾ ਲਹਿਰਾਉਣ ਤੋਂ ਬਾਅਦ ਕੈਪਟਨ ਨੇ ਇਹ ਵੀ ਐਲਾਨ ਕੀਤਾ ਕਿ ਸਫ਼ਾਈ ਕਰਮਚਾਰੀਆਂ ਜਿਨ੍ਹਾਂ ਨੇ 10 ਸਾਲਾਂ ਤੋਂ ਵੱਧ ਸਮੇਂ ਲਈ ਸੇਵਾ ਕੀਤੀ ਹੈ ਉਨ੍ਹਾਂ ਨੂੰ ਨਿਯਮਤ ਕੀਤਾ ਜਾਵੇਗਾ। ਨਾਲ ਹੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਵਿਆਪਕ ਸਿਹਤ ਬੀਮਾ ਯੋਜਨਾ ਲਿਆਉਣ ਦੀ ਯੋਜਨਾ ਬਣਾਈ ਹੈ। ਸੜਕੀ ਪ੍ਰਾਜੈਕਟਾਂ 'ਤੇ 1,200 ਕਰੋੜ ਰੁਪਏ ਖਰਚਣ ਅਤੇ ਮੱਧਮ ਅਤੇ ਛੋਟੇ ਉਦਯੋਗਾਂ ਦੀ ਸਹਾਇਤਾ ਲਈ 1,150 ਸੁਧਾਰਾਂ ਦਾ ਸਮੂਹ ਪੇਸ਼ ਕੀਤਾ।

ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੇ ਮਾਣ ਭੱਤੇ ਵਿੱਚ ਵਾਧਾ

ਸੁਤੰਤਰਤਾ ਦਿਵਸ ਦੇ ਮੌਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਹੀਨਾਵਾਰ ਮਾਣ ਭੱਤਾ 300 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਲਿੰਕ ਸੜਕਾਂ ਅਤੇ ਨਵੇਂ ਪ੍ਰੋਜੈਕਟਾਂ ਦੇ ਨਿਰਮਾਣ 'ਤੇ 1,200 ਕਰੋੜ ਰੁਪਏ ਦੇ ਖ਼ਰਚੇ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਛੇਤੀ ਹੀ ਇੱਕ ਯੂਨੀਵਰਸਲ ਹੈਲਥ ਇੰਸ਼ੋਰੈਂਸ ਲਾਂਚ ਕਰੇਗੀ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਅਤੇ ਐਕਸ-ਰੇ ਦੀ ਸਹੂਲਤ ਮੁਫਤ ਉਪਲਬਧ ਹੋਵੇਗੀ। ਪੰਜਾਬ ਨਿਰਮਾਣ ਪ੍ਰੋਗਰਾਮ ਦੇ ਤਹਿਤ ਰਾਜ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ 11,70 ਕਰੋੜ ਰੁਪਏ ਖ਼ਰਚ ਕਰਕੇ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਨੇੜੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਦੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ ਲਈ 5 ਕਰੋੜ ਰੁਪਏ ਦੇ ਬਜਟ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਘੁਲਾਟੀਏ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਯਾਦਗਾਰ ਸਥਾਪਤ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: Petrol Diesel Prices Today 16 August 2021: ਰਾਹਤ ਦੀ ਗੱਲ, ਇੱਕ ਮਹੀਨੇ ਤੋਂ ਸਥਿਰ ਹਨ ਤੇਲ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ
ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ
Embed widget