Punjab Poitics: ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੂੰ ਰੋਕ ਕੇ ਕਿਹਾ, ਲੱਡੂਆ ਦੇ ਪੈਸੇ ਤਾਂ ਦੇ ਦਿਓ, ਵੀਡੀਓ ਵਾਇਰਲ
ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਵਿਅਕਤੀ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਰੋਕ ਕੇ ਪੁਰਾਣੇ ਲੱਡੂਆਂ ਦੇ ਪੈਸੇ ਮੰਗ ਰਿਹਾ ਹੈ।
Punjab Politics: ਲੋਕ ਸਭਾ ਚੋਣਾਂ ਵਿੱਚ ਸਿਆਸੀ ਪਾਰਟੀਆਂ ਦੇ ਪ੍ਰਚਾਰ ਵਾਲੀਆਂ ਵੀਡੀਓ ਦੇ ਨਾਲ ਨਾਲ ਵਿਰੋਧ ਵਾਲੀਆਂ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਵਿਅਕਤੀ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਰੋਕ ਕੇ ਪੁਰਾਣੇ ਲੱਡੂਆਂ ਦੇ ਪੈਸੇ ਮੰਗ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਸੁਖਬੀਰ ਬਾਦਲ ਬੀਤੇ ਦਿਨੀਂ ਬਰਨਾਲਾ ਇਲਾਕੇ ਵਿੱਚ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਸਨ ਤੇ ਇਹ ਵੀਡੀਓ ਇਸ ਸਮੇਂ ਦੀ ਹੀ ਦੱਸੀ ਜਾ ਰਹੀ ਹੈ। ਇਹ ਵੀਡੀਓ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਹਾਲਾਂਕਿ ਏਬੀਪੀ ਸਾਂਝਾ ਇਸ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਕਦੋਂ ਦੀ ਹੈ।
ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਸੁਖਬੀਰ ਬਾਦਲ ਦੀ ਪੰਜਾਬ ਯਾਤਰਾ ਜਾ ਰਹੀ ਹੈ ਤਾਂ ਇਸ ਮੌਕੇ ਕੁਝ ਲੋਕ ਪੋਸਟਰ ਲੈ ਕੇ ਸਾਹਮਣੇ ਆਉਂਦੇ ਹਨ ਜਿਸ ਉੱਤੇ ਲਿਖਿਆ ਹੈ, ਬਰਨਾਲਾ ਅਕਾਲੀ ਦਲ ਦੇ ਦੋ ਠੱਗ ਚੋਰ ਸੰਜੀਵ ਸ਼ੋਰੀ ਤੇ ਰਿੰਪੀ ਵਰਮਾ ਜੋ ਕਿ ਦੋਵੇਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੇਰੀ ਦੁਕਾਨ ਤੋਂ ਲੱਡੂ ਲੈ ਕੇ ਗਏ ਸੀ ਜਿਨ੍ਹਾਂ ਦੇ 2,65,350 ਰੁਪਏ ਹਾਲੇ ਤੱਕ ਬਾਕੀ ਹਨ। ਇਹ ਲੱਡੂ ਇਨ੍ਹਾਂ ਨੇ ਇਹ ਕਹਿ ਕੇ ਲਏ ਸਨ ਕਿ ਇਸ ਦੇ ਪੈਸੇ ਟ੍ਰਾਈਡੈਂਟ ਗਰੁੱਪ ਵੱਲੋਂ ਦਿੱਤੇ ਜਾਣਗੇ। ਵਿਧਾਨ ਸਭਾ ਹਾਰਨ ਤੋਂ ਬਾਅਦ ਇਹ ਪੈਸੇ ਹਾਲੇ ਤੱਕ ਨਹੀਂ ਦਿੱਤੇ ਗਏ।
ਵੀਡੀਓ ਵਿੱਚ ਪੋਸਟਰ ਲੈ ਕੇ ਖੜ੍ਹੇ ਵਿਅਕਤੀਆਂ ਨੇ ਸੁਖਬੀਰ ਦੇ ਕਾਫ਼ਲੇ ਨੂੰ ਰੋਕਿਆ ਤੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਦੇ ਸਾਡੇ ਢਾਈ ਲੱਖ ਰੁਪਏ ਰਹਿੰਦੇ ਹਨ ,ਪੈਸੇ ਅਜੇ ਤੱਕ ਨਹੀਂ ਦਿੱਤੇ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।