ਪੜਚੋਲ ਕਰੋ
Advertisement
ਆਖਰ ਕੋਲਿਆਂਵਾਲੀ ਨੇ ਸੁੱਟੇ ਹਥਿਆਰ, ਆਤਮ ਸਮਰਪਣ, ਭੇਜਿਆ ਜੇਲ੍ਹ
ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਕੋਲਿਆਂਵਾਲੀ ਨੂੰ ਜੇਲ੍ਹ ਭੇਜ ਦਿੱਤਾ ਹੈ। ਕੋਲਿਆਂਵਾਲੀ ਉੱਪਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਪਿਛਲੇ ਦਿਨੀਂ ਉਨ੍ਹਾਂ ਨੂੰ ਦੇਸ਼ ਦੀ ਸਰਬਉੱਚ ਅਦਾਲਤ ਤੋਂ ਵੀ ਅਗਾਊਂ ਜ਼ਮਾਨਤ ਨਹੀਂ ਸੀ ਮਿਲੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਫ਼ਤੇ ਅੰਦਰ ਸਮਰਪਣ ਕਰਨ ਦੇ ਹੁਕਮ ਸਨ। ਬਾਦਲਾਂ ਦੇ ਖ਼ਾਸ-ਮ-ਖ਼ਾਸ ਕੋਲਿਆਂਵਾਲੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਬਠਿੰਡਾ ਵਿਜੀਲੈਂਸ ਬਿਊਰੋ ਨੇ ਦਰਜ ਕੀਤਾ ਸੀ ਅਤੇ ਹੁਣ ਵਿਜੀਲੈਂਸ ਦੀ ਟੀਮ ਭਲਕੇ ਮੁਹਾਲੀ ਅਦਾਲਤ ਵਿੱਚ ਰਿਮਾਂਡ ਲਈ ਬਿਨੈ ਕਰੇਗੀ ਤਾਂ ਜੋ ਕੋਲਿਆਂਵਾਲੀ ਤੋਂ ਪੁੱਛ ਗਿੱਛ ਕੀਤੀ ਜਾ ਸਕੇ।
ਸਬੰਧਤ ਖ਼ਬਰ: ਵਿਜੀਲੈਂਸ ਸਮਝਦੀ ਰਹੀ ਕੋਲਿਆਂਵਾਲੀ ਦਾ ਘਰ ਬੰਦ, ਬਾਦਲ ਨੇ ਉੱਥੇ ਹੀ ਪਹੁੰਚ ਲਲਕਾਰਿਆ
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਸਾਲ 2007 ਤੋਂ 2017 ਤਕ ਆਪਣੀ ਸਰਕਾਰੀ ਚੇਅਰਮੈਨੀ (ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ) 'ਤੇ ਰਹਿੰਦਿਆਂ ਰੁਤਬੇ ਦੀ ਦੁਰਵਰਤੋਂ ਕਰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਸਨ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਬਾਦਲ ਦੇ ਖਾਸ-ਮ-ਖਾਸ ਕੋਲਿਆਂਵਾਲੀ ਨੂੰ ਇੱਕ ਹੋਰ ਝਟਕਾ
ਇਸ ਤੋਂ ਬਾਅਦ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ ਪਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 25 ਜੁਲਾਈ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਉਹ ਤਿੰਨ-ਚਾਰ ਵਾਰ ਵਿਜੀਲੈਂਸ ਅਧਿਕਾਰੀ ਭੁਪਿੰਦਰ ਸਿੰਘ ਸਿੱਧੂ ਕੋਲ ਤਫ਼ਤੀਸ਼ ਲਈ ਹਾਜ਼ਰ ਹੋਏ ਸਨ। ਇਸੇ ਮਹੀਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਕੋਲਿਆਂਵਾਲੀ ਦੇ ਬੰਦ ਪਏ ਘਰ ਵਿੱਚ ਵਿਜੀਲੈਂਸ ਨੇ ਛਾਪਾ ਵੀ ਮਾਰਿਆ ਸੀ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੋਲਿਆਂਵਾਲੀ ਨੇ ਸਮਰਪਣ ਕਰ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅੰਮ੍ਰਿਤਸਰ
ਦੇਸ਼
Advertisement