ਪੜਚੋਲ ਕਰੋ
Advertisement
ਕੋਲਿਆਂਵਾਲੀ ਤੋਂ ਵਿਜੀਲੈਂਸ ਤਿੰਨ ਦਿਨ ਖੁੱਲ੍ਹਵਾਏਗੀ ਰਾਜ਼
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਾਸ-ਮ-ਖ਼ਾਸ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੁਹਾਲੀ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਰ ਦਿਨ ਪੁਲਿਸ ਉਨ੍ਹਾਂ ਕੋਲੋਂ ਸਿਰਫ ਦੋ ਘੰਟੇ ਹੀ ਪੁੱਛਗਿੱਛ ਕਰ ਸਕੇਗੀ। ਕੋਲਿਆਂਵਾਲੀ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਇਸ ਤਹਿਤ ਬਠਿੰਡਾ ਵਿਜੀਲੈਂਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਸੀ।
ਹਾਲਾਂਕਿ ਬਠਿੰਡਾ ਵਿਜੀਲੈਂਸ ਟੀਮ ਨੇ ਅਦਾਲਤ ਸਾਹਮਣੇ ਕੋਲਿਆਂਵਾਲੀ ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਮੰਗ ’ਤੇ ਬਹਿਸ ਹੋਣ ਬਾਅਦ ਅਦਾਲਤ ਨੇ ਖਾਸ ਹਦਾਇਤਾਂ ਨਾਲ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕੋਲਿਆਂਵਾਲੀ ਬਠਿੰਡਾ ਨਹੀਂ ਬਲਕਿ ਮੁਹਾਲੀ ਹੀ ਰਹਿਣਗੇ।
ਇਸ ਦੇ ਨਾਲ ਹੀ ਅਦਾਲਤ ਨੇ ਕੋਲਿਆਂਵਾਲੀ ਤੋਂ ਪੁੱਛਗਿੱਛ ਕਰਨ ਲਈ ਵੀ ਪ੍ਰਤੀ ਦਿਨ ਸਿਰਫ ਦੋ ਘੰਟੇ ਦਾ ਸਮਾਂ ਦਿੱਤਾ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਇੱਕ ਤੋਂ ਤਿੰਨ ਵਜੇ ਤਕ ਬਠਿੰਡਾ ਵਿਜੀਲੈਂਸ ਦੀ ਟੀਮ ਦਿਆਲ ਸਿੰਘ ਕੋਲਿਆਂਵਾਲੀ ਤੋਂ ਪੁੱਛਗਿੱਛ ਕਰੇਗੀ। ਪੁੱਛਗਿੱਛ ਇੱਕ ਵਕੀਲ ਸਾਹਮਣੇ ਹੀ ਹੋਏਗੀ। ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਕੋਲਿਆਂਵਾਲੀ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement