ਚੰਡੀਗੜ੍ਹ : ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਆਪ ਸਰਕਾਰ ਹਰ ਰੋਜ਼ ਕਈ ਐਲਾਨ ਕਰ ਰਹੀ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਜਿਸਟਰੀ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਇੱਕ ਪੋਰਟਲ ਲਾਂਚ ਕੀਤਾ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ, "E-Governance ਵੱਲ ਇੱਕ ਹੋਰ ਕਦਮ ਮਾਨ ਸਰਕਾਰ ਦੁਆਰਾ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰਜਿਸਟਰੀਆਂ ਕਰਵਾਉਣ ਲਈ ਜਾਂ NOC ਲੈਣ ਲਈ ਇੱਕ ਪੋਰਟਲ ਲਾਂਚ ਕੀਤਾ ਗਿਆ। ਹੁਣ ਪੰਜਾਬੀ ਘਰ ਬੈਠੇ ਫੀਸ ਭਰ ਕੇ ਰਜਿਸਟਰੀ ਕਰਵਾ ਸਕਦੇ ਹਨ।"
ਕੈਬਨਿਟ ਮੰਤਰੀ ਅਮਨ ਅਰੋੜਾ ਨੇ www.punjabregularization.in ਦੇ ਨਾਂ 'ਤੇ ਪੋਰਟਲ ਸ਼ੁਰੂ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਕਿ ਨਾ ਤਾਂ ਰਜਿਸਟਰੀ ਹੋ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ NOC ਮਿਲ ਰਹੀ ਸੀ। ਸਾਡੀ ਸਰਕਾਰ ਇਸ ਸਬੰਧੀ ਚਿੰਤਤ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਇੱਕ ਸਾਂਝਾ ਪੋਰਟਲ ਲਾਂਚ ਕੀਤਾ ਹੈ।
ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਇਸ ਪੋਰਟਲ ਤਹਿਤ ਪੰਜਾਬ ਦੇ ਉਹ ਲੋਕ ,ਜਿਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਆਪਣੇ ਮਕਾਨ ਬਣਾਉਣ ਲਈ ਪਲਾਟ ਲਏ ਹਨ ਅਤੇ ਜਿਨ੍ਹਾਂ ਨੇ 18-3-2018 ਤੋਂ ਪਹਿਲਾਂ ਵੀ ਕਲੋਨੀਆਂ ਕੱਢੀਆਂ ਹਨ। ਉਹ ਇਸ ਪੋਰਟਲ 'ਤੇ NOC ਆਨਲਾਈਨ ਪ੍ਰਾਪਤ ਕਰਨਗੇ। ਇਸ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਲੋਕ ਔਨਲਾਈਨ ਅਰਜ਼ੀ ਦੇ ਸਕਦੇ ਹਨ, ਫੀਸਾਂ ਦਾ ਭੁਗਤਾਨ ਕਰ ਸਕਦੇ ਹਨ ਅਤੇ ਆਪਣੀ ਅਰਜ਼ੀ ਦਾ ਪਤਾ ਲਗਾ ਸਕਦੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰ ਬੈਠੇ ਹੀ 21 ਦਿਨਾਂ 'ਚ NOC ਮਿਲ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ