(Source: ECI/ABP News)
PGI ਚੰਡੀਗੜ੍ਹ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹੋਣ ਜਾ ਰਿਹਾ ਬਦਲਾਅ, ਇੱਕ ਸਤੰਬਰ ਨੂੰ ਹੁਕਮ ਹੋਣਗੇ ਲਾਗੂ
ਪੀਜੀਆਈ ਚੰਡੀਗੜ੍ਹ 1 ਸਤੰਬਰ ਤੋਂ ਈ-ਆਫਿਸ ਰਾਹੀਂ ਮੁਲਾਜ਼ਮਾਂ ਅਤੇ ਮਰੀਜ਼ਾਂ ਨਾਲ ਸਬੰਧਤ ਕੰਮ ਪੇਪਰ ਰਹਿਤ ਕਰਨ ਜਾ ਰਿਹਾ ਹੈ। ਇਸ ਸਬੰਧੀ ਪੀਜੀਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਹੁਕਮ ਜਾਰੀ ਕੀਤੇ ਹਨ।
![PGI ਚੰਡੀਗੜ੍ਹ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹੋਣ ਜਾ ਰਿਹਾ ਬਦਲਾਅ, ਇੱਕ ਸਤੰਬਰ ਨੂੰ ਹੁਕਮ ਹੋਣਗੇ ਲਾਗੂ E-office system will start in PGI Chandigarh from September 1 PGI ਚੰਡੀਗੜ੍ਹ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹੋਣ ਜਾ ਰਿਹਾ ਬਦਲਾਅ, ਇੱਕ ਸਤੰਬਰ ਨੂੰ ਹੁਕਮ ਹੋਣਗੇ ਲਾਗੂ](https://feeds.abplive.com/onecms/images/uploaded-images/2024/07/30/19744c1995eea8f47199438caeace9ff1722312316349785_original.png?impolicy=abp_cdn&imwidth=1200&height=675)
ਪੀਜੀਆਈ ਚੰਡੀਗੜ੍ਹ 1 ਸਤੰਬਰ ਤੋਂ ਈ-ਆਫਿਸ ਰਾਹੀਂ ਮੁਲਾਜ਼ਮਾਂ ਅਤੇ ਮਰੀਜ਼ਾਂ ਨਾਲ ਸਬੰਧਤ ਕੰਮ ਪੇਪਰ ਰਹਿਤ ਕਰਨ ਜਾ ਰਿਹਾ ਹੈ। ਇਸ ਸਬੰਧੀ ਪੀਜੀਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਮੁਤਾਬਕ ਪੀਜੀਆਈ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ ਅਤੇ 1 ਸਤੰਬਰ ਤੋਂ ਫਿਜ਼ੀਕਲ ਫਾਈਲਾਂ ਦੀ ਬਜਾਏ ਡਿਜੀਟਲ ਫਾਈਲਾਂ 'ਤੇ ਕੰਮ ਕੀਤਾ ਜਾਵੇਗਾ। ਇਸ ਨਾਲ ਫੈਸਲੇ ਲੈਣ ਵਿੱਚ ਤੇਜ਼ੀ ਆਵੇਗੀ।
ਡਿਜੀਟਾਈਜ਼ਡ ਡੇਟਾ ਦੀ ਉਪਲਬਧਤਾ ਨਾਲ ਕੰਮ ਵਿੱਚ ਪਾਰਦਰਸ਼ਤਾ ਵੀ ਆਵੇਗੀ। ਪੀਜੀਆਈ ਦੇ ਪ੍ਰਸ਼ਾਸਨ ਅਧੀਨ ਸਾਰੇ ਵਿਭਾਗਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਪੀਜੀਆਈ ਦੇ ਸਾਰੇ ਵਿਭਾਗਾਂ ਦੇ ਐਚਓਡੀਜ਼ ਨੂੰ ਇਸ ਨਾਲ ਜੋੜਿਆ ਜਾਵੇਗਾ।
ਇਸ ਦੇ ਨਾਲ ਹੀ ਜਿਨ੍ਹਾਂ ਮਰੀਜ਼ਾਂ ਨੂੰ ਸਰਕਾਰੀ ਸਕੀਮਾਂ ਤਹਿਤ ਲਾਭ ਦਿੱਤਾ ਜਾਂਦਾ ਹੈ, ਉਨ੍ਹਾਂ ਦੀਆਂ ਫਾਈਲਾਂ ਵੀ ਈ-ਆਫਿਸ ਰਾਹੀਂ ਜਲਦੀ ਹੀ ਮਨਜ਼ੂਰ ਹੋ ਜਾਣਗੀਆਂ। ਮਰੀਜ਼ਾਂ ਨੂੰ ਇਸ ਦਾ ਜਲਦੀ ਲਾਭ ਮਿਲੇਗਾ। ਜ਼ਰੂਰੀ ਕੰਮਾਂ ਨੂੰ ਸਮੇਂ 'ਤੇ ਪੂਰਾ ਕਰਨ ਲਈ ਇਸ ਸਿਸਟਮ 'ਚ ਅਲਰਟ ਭੇਜਣ ਦੀ ਸੁਵਿਧਾ ਵੀ ਹੈ। ਆਯੂਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਇਹ ਸਾਰਾ ਕੰਮ ਈ-ਆਫਿਸ ਰਾਹੀਂ ਆਨਲਾਈਨ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)