Punjab News: ਪੰਜਾਬ ਦੇ ਈ-ਵਾਹਨ ਚਾਲਕ ਹੋ ਜਾਣ ਸਾਵਧਾਨ, ਜਾਣੋ ਕਿਉਂ ਬਣ ਰਿਹਾ ਖਤਰਨਾਕ ?
Abohar News: ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖਬਰ ਆ ਰਹੀ ਹੈ। ਜਿਸ ਨਾਲ ਹਰ ਪਾਸੇ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਈ-ਵਾਹਨ ਚਾਲਕਾਂ ਲਈ ਮਹੱਤਵਪੂਰਨ ਖ਼ਬਰ ਆਈ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਈ-ਸਕੂਟੀ

Abohar News: ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖਬਰ ਆ ਰਹੀ ਹੈ। ਜਿਸ ਨਾਲ ਹਰ ਪਾਸੇ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਈ-ਵਾਹਨ ਚਾਲਕਾਂ ਲਈ ਮਹੱਤਵਪੂਰਨ ਖ਼ਬਰ ਆਈ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਈ-ਸਕੂਟੀ ਖਰੀਦਣ ਦਾ ਰੁਝਾਨ ਦਿਨੋ-ਦਿਨ ਵੱਧ ਰਿਹਾ ਹੈ, ਪਰ ਇਹ ਈ-ਸਕੂਟੀ ਬਹੁਤ ਖ਼ਤਰਨਾਕ ਵੀ ਸਾਬਤ ਹੋ ਸਕਦੀਆਂ ਹਨ।
ਇਸੇ ਤਰ੍ਹਾਂ ਦੀ ਇੱਕ ਘਟਨਾ ਅਬੋਹਰ ਦੇ ਲੱਕੜ ਮੰਡੀ ਨੇੜੇ ਇੱਕ ਸ਼ੋਅਰੂਮ ਦੇ ਬਾਹਰ ਦੇਖਣ ਨੂੰ ਮਿਲੀ, ਜਦੋਂ ਉੱਥੇ ਖੜੀ ਇੱਕ ਈ-ਸਕੂਟੀ ਨੂੰ ਅਚਾਨਕ ਅੱਗ ਲੱਗ ਗਈ ਅਤੇ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਪਾਣੀ ਪਾ ਕੇ ਅੱਗ ਬੁਝਾ ਦਿੱਤੀ, ਜਿਸ ਨਾਲ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਖੁਸ਼ਕਿਸਮਤੀ ਨਾਲ, ਅੱਗ ਲੱਗਣ ਸਮੇਂ, ਜਿੱਥੇ ਸਕੂਟਰ ਖੜ੍ਹਾ ਸੀ, ਉੱਥੇ ਨੇੜੇ-ਤੇੜੇ ਕੋਈ ਨਹੀਂ ਸੀ। ਜਦੋਂ ਕਿ ਕਈ ਹੋਰ ਵਾਹਨ ਵੀ ਉੱਥੇ ਖੜ੍ਹੇ ਸਨ। ਜੇਕਰ ਅੱਗ 'ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਲੱਗਣ ਦਾ ਕਾਰਨ ਬੈਟਰੀ ਵਿੱਚੋਂ ਸਪਾਰਕਿੰਗ ਦੱਸਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















