Punjab News: ਪੰਜਾਬ ਵਿੱਚ ਲੋਕ ਹੁਣ ਆਰਣੀ ਜ਼ਮੀਨ ਉੱਪਰ ਆਨਲਾਈਨ ਨਜ਼ਰ ਰੱਖ ਸਕਣਗੇ। ਵਿਦੇਸ਼ਾਂ ਵਿੱਚ ਬੈਠੇ ਲੋਕ ਵੀ ਆਪਣਾ ਆਨਲਾਈਨ ਰਿਕਾਰਡ ਚੈੱਕ ਕਰ ਸਕਣਗੇ। ਅਹਿਮ ਗੱਲ ਹੈ ਕਿ ਸਰਕਾਰੀ ਦਫਤਰਾਂ ਜਾਂ ਫਿਰ ਪਹੁੰਚ ਵਾਲੇ ਲੋਕਾਂ ਤੱਕ ਹੀ ਸੀਮਤ ਮਾਸਟਰਪਲਾਨ ਨੂੰ ਹੁਣ ਆਮ ਲੋਕ ਵੀ ਚੈੱਕ ਕਰ ਸਕਣਗੇ। ਇਸ ਨਾਲ ਉਹ ਆਪਣੀ ਜ਼ਮੀਨ ਦੀ ਸਥਿਤੀ ਦਾ ਅੰਦਾਜਾ ਲਾ ਸਕਣਗੇ।
ਦਰਅਸਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਰਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਮੌਜੂਦਾ ਵਰਤੋਂ ਤੇ ਜ਼ੋਨਲ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। ਇਸ ਬਾਰੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਵਾਸਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ) ਦੀ ਟੀਮ ਨਾਲ ਤਾਲਮੇਲ ਕਰਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਲੋਕ ਆਪਣੀ ਜ਼ਮੀਨ ਨੂੰ ਆਨਲਾਈਨ ਦੇਖ ਸਕਣਗੇ। ਇਹ ਪਹਿਲਕਦਮੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਲਈ ਆਸਾਨੀ ਨਾਲ ਅਪਲਾਈ ਕਰਨ ਵਾਸਤੇ ਵੀ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਰਿਕਾਰਡ ਦੇ ਰੱਖ-ਰਖਾਅ ਦੀ ਵਿਧੀ ਵਿੱਚ ਪਾਰਦਰਸ਼ਤਾ ਆਵੇਗੀ ਤੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹ ਮਿਲੇਗਾ।
ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਕੁੱਲ 43 ਮਾਸਟਰਪਲਾਨਜ਼ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ