CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਰੁਜਗਾਰ ਦੇ ਮਾਮਲੇ 'ਤੇ ਪਿਛਲੀਆਂ ਸਰਕਾਰਾਂ ਨੂੰ ਘੇਰਿਆ ਹੈ। ਉਨ੍ਹਾਂ ਨੇ ਇਲਜ਼ਾਮ ਲਾਇਆ ਹੈ ਕਿ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨੂੰ ਹੀ ਨੌਕਰੀਆਂ ਦਿੰਦੀਆਂ ਸੀ ਪਰ ਅਸੀਂ ਸਾਰਿਆਂ ਨੂੰ ਬਰਾਬਰ ਮੌਕਾ ਦੇ ਰਹੇ ਹਾਂ। ਇਸ ਦੌਰਾਨ ਸੀਐਮ ਮਾਨ ਨੇ ਜਹਾਜ਼ ਤੇ ਰਨਵੇਅ ਦੀ ਮਿਸਾਲ ਵੀ ਦਿੱਤੀ।


ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਕੰਮ ਹੁੰਦੈ ਨੌਜਵਾਨਾਂ ਨੂੰ ਡਿਗਰੀਆਂ ਦੇ ਮੁਤਾਬਕ ਨੌਕਰੀਆਂ ਤੇ ਕੰਮ ਦੇਣਾ…ਤੁਸੀਂ ਸਾਰੇ ਜਹਾਜ਼ ਹੋ ਸਰਕਾਰਾਂ ਰਨ-ਵੇਅ ਹੁੰਦੀਆਂ ਨੇ, ਪਹਿਲਾਂ ਵਾਲਿਆਂ ਵੱਲੋਂ ਇਹ ਰਨ-ਵੇਅ ਸਿਰਫ਼ ਆਪਣਿਆਂ ਪਰਿਵਾਰਾਂ ਤੇ ਰਿਸ਼ਤੇਦਾਰਾਂ ਵਾਸਤੇ ਖੋਲ੍ਹੇ ਜਾਂਦੇ ਸੀ..ਪਰ ਹੁਣ ਇਹ ਰਨਵੇਅ ਅਸੀਂ 3.50 ਕਰੋੜ ਪੰਜਾਬੀਆਂ ਵਾਸਤੇ ਖੋਲ੍ਹਿਆ ਹੈ ਤੁਸੀਂ ਉਡਾਰੀ ਮਾਰ ਸਕਦੇ ਹੋ…।


ਇਹ ਵੀ ਪੜ੍ਹੋ: India Canada Dispute: ਕੈਨੇਡਾ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਸਬੂਤ ਭਾਰਤ ਨੂੰ ਸੌਂਪੇ, ਜਸਟਿਨ ਟਰੂਡੋ ਦਾ ਇੱਕ ਹੋਰ ਵੱਡਾ ਦਾਅਵਾ






ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਤੇ ਹੋਰ ਵਿਭਾਗਾਂ ਵਿੱਚ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਸ਼ਨੀਵਾਰ ਨੰ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮਾਅਰਕੇ ਵਾਲੀ ਪ੍ਰਾਪਤੀ ਹੈ ਕਿਉਂਕਿ ਪਿਛਲੀਆਂ  ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਇੰਨੇ ਥੋੜ੍ਹੇ ਸਮੇਂ ਵਿੱਚ ਅਜਿਹਾ ਕੋਈ ਮੀਲ ਪੱਥਰ ਸਥਾਪਤ ਨਹੀਂ ਕੀਤਾ।


ਉਨ੍ਹਾਂ ਦੱਸਿਆ ਕਿ 30 ਅਗਸਤ ਤੋਂ ਲੈ ਕੇ ਹੁਣ ਤੱਕ ਦੇ 25 ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਦੇ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚ 5714 ਆਂਗਨਵਾੜੀ ਵਰਕਰ, 710 ਪਟਵਾਰੀ, 560 ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ 249 ਤੇ 427 ਨੌਜਵਾਨ ਸ਼ਾਮਲ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈ ਗਈ  ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ 36000 ਤੋਂ ਵੱਧ ਨੌਜਵਾਨਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।


ਇਹ ਵੀ ਪੜ੍ਹੋ: India-Canada Conflict: ਵੱਡਾ ਖੁਲਾਸਾ! FBI ਨੇ ਖਾਲਿਸਤਾਨੀਆਂ ਨੂੰ ਕੀਤਾ ਸੀ ਅਲਰਟ, ਜਾਨ ਨੂੰ ਦੱਸਿਆ ਸੀ ਖ਼ਤਰਾ, ਚੌਕਸ ਰਹਿਣ ਦੀ ਹਦਾਇਤ