ਸੀਨੀਅਰ ਕਾਂਗਰਸੀ ਆਗੂ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਕਾਂਗਰਸ 'ਚ ਫਿਰ ਤੋਂ ਭੂਚਾਲ
ਸੀਨੀਅਰ ਕਾਂਗਰਸੀ ਆਗੂ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਇਕ ਦਿਨ ਬਾਅਦ ਸ਼ਨੀਵਾਰ ਨੂੰ ਪੰਜਾਬ ਕਾਂਗਰਸ 'ਚ ਇਕ ਵਾਰ ਫਿਰ ਤੋਂ ਹਲਚੱਲ ਮੱਚ ਗਈ ਹੈ।ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।
ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਇਕ ਦਿਨ ਬਾਅਦ ਸ਼ਨੀਵਾਰ ਨੂੰ ਪੰਜਾਬ ਕਾਂਗਰਸ 'ਚ ਇਕ ਵਾਰ ਫਿਰ ਤੋਂ ਹਲਚੱਲ ਮੱਚ ਗਈ ਹੈ।ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।
ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਟਵੀਟ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਪੀਲ ਕੀਤੀ ਕਿ ਉਹ ਵਿਅਕਤੀਆਂ ਦਾ ਬਚਾਅ ਕਰਨ ਲਈ ਪਾਰਟੀ ਕਾਡਰ ਦੀ ਊਰਜਾ ਨੂੰ ਬਰਬਾਦ ਨਾ ਕਰਨ ਕਿਉਂਕਿ ਪੰਜਾਬ ਵਿੱਚ ਬੇਅਦਬੀ, ਕਿਸਾਨ ਖੁਦਕੁਸ਼ੀਆਂ ਅਤੇ ਸੇਮ ਵਰਗੇ ਕਈ ਭਖਦੇ ਮੁੱਦੇ ਹਨ।
ਖਹਿਰਾ ਦਾ ਇਹ ਟਵੀਟ ਇਕ ਦਿਨ ਬਾਅਦ ਆਇਆ ਹੈ ਜਦੋਂ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਅਤੇ ਵੜਿੰਗ 'ਤੇ ਕਥਿਤ ਟਿੱਪਣੀ 'ਤੇ ਭਾਜਪਾ ਨੇਤਾ ਸੁਨੀਲ ਜਾਖੜ ਦੀ ਆਲੋਚਨਾ ਕੀਤੀ ਸੀ।ਜਾਖੜ ਦੇ ਹਵਾਲੇ ਨਾਲ ਕਿਹਾ ਗਿਆ ਕਿ ਕਾਂਗਰਸ ਵਿੱਚ ਕਿਸੇ ਨੇ ਚੰਨੀ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਨਹੀਂ ਕੀਤਾ ਅਤੇ ਹੁਣ ਕਿਸੇ ਨੇ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਸਵੀਕਾਰ ਨਹੀਂ ਕੀਤਾ।
I request @RajaBrar_INC not to waste party cadres energy over defending individuals as there’re tons of burning issues facing Pb like Beadbi,farmer suicides,water logging,Lsd etc.I faced ED & bcoz i was truthful,Bholath voted me to Vidhan Sabha.If our leaders r honest why worry?
— Sukhpal Singh Khaira (@SukhpalKhaira) August 27, 2022
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ ,ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਮੇਰੇ 'ਤੇ ਕੇਸ ਦਰਜ ਹੋਇਆ ਪਰ ਭੁਲੱਥ ਵਾਲਿਆਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭਾਰਤ ਭੂਸ਼ਣ ਆਸ਼ੂ ਲਈ ਵਿਜੀਲੈਂਸ ਭਵਨ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਰਾਜਾ ਵੜਿੰਗ (Amarinder Singh Raja Warring) ਨੇ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।
2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ ਅਤੇ ਵਿਜੀਲੈਂਸ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗੇਗੀ। ਦੱਸਿਆ ਜਾ ਰਿਹਾ ਹੈ ਕਿ 4 ਦਿਨਾਂ ਦੇ ਰਿਮਾਂਡ 'ਚ ਸਾਬਕਾ ਮੰਤਰੀ ਆਸ਼ੂ ਨੇ ਵਿਜੀਲੈਂਸ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਵਿਜੀਲੈਂਸ ਵੱਲੋਂ ਇਹ ਗ੍ਰਿਫਤਾਰੀ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ। ਭਾਰਤ ਭੂਸ਼ਣ ਆਸ਼ੂ 'ਤੇ ਐਫਆਈਆਰ ਵਿੱਚ ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਲੱਗੇ ਹਨ।
ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਗੁਰਪ੍ਰੀਤ ਸਿੰਘ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਵਿਜੀਲੈਂਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਆਸ਼ੂ ਵਿਰੁੱਧ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7,8,12,13 ਤਹਿਤ ਐਫਆਈਆਰ ਦਰਜ ਕੀਤੀ ਹੈ।
ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਵਲੋਂ ਕੀਤੀ ਗ੍ਰਿਫਤਾਰੀ ਬਾਰੇ ਕਿਹਾ ਕਿ ਸਬੂਤ ਹਨ, ਇਸ ਲਈ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਆਕੇ ਕਹਿੰਦੇ ਸੀ ਸਾਨੂੰ ਫੜ੍ਹ ਲਓ, ਇਸ ਲਈ ਫੜ੍ਹ ਲਿਆ ਹੈ। ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਹੈ, ਉਨ੍ਹਾਂ ਤੋਂ ਹਿਸਾਬ ਲਿਆ ਜਾਏਗਾ। ਉਨ੍ਹਾਂ ਕਿਹਾ ਕਿ ਇਸਦੇ ਪਿੱਛੇ ਕੋਈ ਸਿਆਸੀ ਬਦਲਾਖੋਰੀ ਨਹੀਂ ਹੈ, ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।