ਅਫਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦਾ ਅਸਰ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਦੇਖਣ ਨੂੰ ਮਿਲਿਆ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ।


ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਸੱਟ ਜਾਂ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।


ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਐਤਵਾਰ ਸਵੇਰੇ ਅਫਗਾਨਿਸਤਾਨ ਦੇ ਫੈਜ਼ਾਬਾਦ ਨੇੜੇ 5.2 ਤੀਬਰਤਾ ਦਾ ਭੂਚਾਲ ਆਇਆ।






ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੱਖਣ-ਪੂਰਬ (SE) 'ਚ ਸੀ। ਭੂਚਾਲ ਸਵੇਰੇ 11.19 ਵਜੇ ਸਤ੍ਹਾ ਤੋਂ 220 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।


ਜ਼ਿਕਰ ਕਰ ਦਈਏ ਕਿ ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਪੁੰਛ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਸ਼ਲ ਮੀਡੀਆ ਦੇ ਕੁਝ ਉਪਭੋਗਤਾਵਾਂ ਨੇ ਕਿਹਾ ਕਿ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ, ਲਾਹੌਰ ਅਤੇ ਹੋਰ ਸ਼ਹਿਰਾਂ ਵਿੱਚ 6.3 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ।


ਦੱਸ ਦਈਏ ਕਿ ਸ਼ੁੱਕਰਵਾਰ ਨੂੰ, ਟੋਕੀਓ ਅਤੇ ਪੂਰਬੀ ਜਾਪਾਨ ਦੇ ਹੋਰ ਖੇਤਰਾਂ ਨੂੰ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਹਿਲਾ ਦਿੱਤਾ, ਪਰ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ 6.1 ਦੀ ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਚਿਬਾ ਪ੍ਰਾਇਦੀਪ ਦੇ ਪੂਰਬੀ ਤੱਟ ਤੋਂ 44.5 ਕਿਲੋਮੀਟਰ ਦੀ ਡੂੰਘਾਈ 'ਤੇ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :