Punjab News: ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਤ 10:04 ਵਜੇ ਦੇ ਕਰੀਬ ਆਏ ਇਸ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।
ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.3 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਦੇ ਨੇੜੇ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਦੋ ਮਹੀਨੇ ਪਹਿਲਾਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭੂਚਾਲ ਆਇਆ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 5.9 ਸੀ।
ਭੂਚਾਲ ਕਿਉਂ ਆਉਂਦੇ ਹਨ?
ਸਾਡੀ ਧਰਤੀ ਦੀ ਸਤ੍ਹਾ ਮੁੱਖ ਤੌਰ 'ਤੇ ਸੱਤ ਵੱਡੀਆਂ ਅਤੇ ਕਈ ਛੋਟੀਆਂ ਟੈਕਟੋਨਿਕ ਪਲੇਟਾਂ ਤੋਂ ਬਣੀ ਹੈ। ਇਹ ਪਲੇਟਾਂ ਲਗਾਤਾਰ ਹਿੱਲਦੀਆਂ ਰਹਿੰਦੀਆਂ ਹਨ ਅਤੇ ਇੱਕ ਦੂਜੇ ਨਾਲ ਟਕਰਾਉਂਦੀਆਂ ਹਨ। ਟਕਰਾਉਣ ਨਾਲ ਕਈ ਵਾਰ ਪਲੇਟਸ ਦੇ ਕੋਨੇ ਮੁੜ ਜਾਂਦੇ ਹਨ। ਅਜਿਹੇ ਵਿੱਚ ਥੱਲ੍ਹੋਂ ਨਿਕਲੀ ਊਰਜਾ ਬਾਹਰ ਵੱਲ ਆਉਣ ਦਾ ਰਸਤਾ ਖੋਲ੍ਹਦੀ ਹੈ ਅਤੇ ਇਸ ਡਿਸਟਰਬੈਂਸ ਦੇ ਨਾਲ ਭੂਚਾਲ ਆਉਂਦਾ ਹੈ।
