Earthquake News : ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਇਲਾਕਿਆਂ 'ਚ ਸ਼ਨੀਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਵਿੱਚ ਸੀ। ਭੂਚਾਲ ਦੇ ਝਟਕੇ ਰਾਤ 9.34 ਵਜੇ ਮਹਿਸੂਸ ਕੀਤੇ ਗਏ ਅਤੇ ਇਸ ਦੀ ਤੀਬਰਤਾ 5.8 ਦੱਸੀ ਗਈ ਹੈ। ਗਨੀਮਤ ਰਹੀ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਕਰੀਬ 181 ਕਿਲੋਮੀਟਰ ਹੇਠਾਂ ਸੀ। 

ਦਿੱਲੀ-ਐੱਨਸੀਆਰ ਤੋਂ ਇਲਾਵਾ ਜੰਮੂ-ਕਸ਼ਮੀਰ, ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਕੁਝ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਅਜੇ ਤੱਕ ਕਿਧਰੋਂ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


ਅਫਗਾਨਿਸਤਾਨ ਦੇ ਨਾਲ-ਨਾਲ ਪਾਕਿਸਤਾਨ ਦੇ ਕਈ ਸ਼ਹਿਰਾਂ 'ਚ ਲੋਕ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਏ। ਇਸਲਾਮਾਬਾਦ ਅਤੇ ਲਾਹੌਰ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਦਿੱਲੀ-ਐਨਸੀਆਰ ਵਿੱਚ ਸ਼ਨੀਵਾਰ (5 ਅਗਸਤ) ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.8 ਸੀ। ਭੂਚਾਲ ਦੇ ਇਹ ਝਟਕੇ ਦੇਰ ਸ਼ਾਮ 9:34 'ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਕਾਰਨ ਕਈ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ।

 

ਦਿੱਲੀ-NCR 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ 


ਦਿੱਲੀ-ਐਨਸੀਆਰ ਵਿੱਚ ਲੋਕ ਤੁਰੰਤ ਘਰਾਂ ਤੋਂ ਬਾਹਰ ਆ ਗਏ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਦਿੱਲੀ 'ਚ ਇਸ ਤੋਂ ਪਹਿਲਾਂ ਵੀ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ ਕਿਉਂਕਿ ਰਾਜਧਾਨੀ ਹਾਈ ਰਿਸਕ ਜ਼ੋਨ 'ਚ ਆਉਣ ਕਾਰਨ ਇੱਥੇ ਹਮੇਸ਼ਾ ਹੀ ਕਿਸੇ ਵੱਡੇ ਸੰਕਟ ਦਾ ਖਤਰਾ ਬਣਿਆ ਰਹਿੰਦਾ ਹੈ। ਵੱਡੀ ਗੱਲ ਇਹ ਹੈ ਕਿ ਇਸ ਸਾਲ 24 ਜਨਵਰੀ ਨੂੰ ਵੀ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਵੀ ਭੂਚਾਲ ਦੀ ਤੀਬਰਤਾ ਸਿਰਫ 5.5 ਸੀ।


 

ਉੱਤਰੀ ਭਾਰਤ ਦੇ ਕਈ ਇਲਾਕਿਆਂ ਖਾਸ ਕਰਕੇ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਕੁਝ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਿੰਦੂਕੁਸ਼ ਦਾ ਇਲਾਕਾ ਪਹਾੜੀ ਇਲਾਕਾ ਹੈ, ਜਿੱਥੇ ਆਬਾਦੀ ਬਹੁਤ ਘੱਟ ਹੈ। ਨਾਲ ਹੀ ਭੂਚਾਲ ਦੀ ਗਹਿਰਾਈ ਜ਼ਿਆਦਾ ਹੋਣ ਕਾਰਨ ਨੁਕਸਾਨ ਦੀ ਸੰਭਾਵਨਾ ਬਹੁਤ ਘੱਟ ਹੈ।