Earthquake in Punjab : ਪੰਜਾਬ 'ਚ ਕਈ ਜਗ੍ਹਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਚੰਡੀਗੜ੍ਹ, ਮੋਹਾਲੀ, ਪਟਿਆਲਾ, ਜਲੰਧਰ, ਬਠਿੰਡਾ ਆਸਪਾਸ ਦੇ ਖੇਤਰ ਵਿੱਚ ਆਏ ਭੂਚਾਲ ਦੇ ਚਲਦਿਆਂ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ ਹਨ। ਖੰਨਾ 'ਚ ਵੀ
  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬਰਨਾਲਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ -ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 


 

ਦਿੱਲੀ ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ਉਤੇ ਇਸਦੀ ਤੀਵਰਤਾ 6.6 ਰਹੀ। ਜਾਣਕਾਰੀ ਮੁਤਾਬਕ ਇਸ ਭੁਚਾਲ ਦਾ ਕੇਂਦਰ ਤੁਰਕਮੇਨਿਸਤਾਨ, ਭਾਰਤ, ਕਜਾਕੀਸਤਾਨ, ਪਾਕਿਸਤਾਨ, ਉਜਬੇਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ ਰਿਹਾ।

 

 ਇਹ ਵੀ ਪੜ੍ਹੋ : ਪੁਲਿਸ ਨੇ ਗੁਰਦੁਆਰਾ ਸੋਹਾਣਾ ਸਾਹਿਬ ਬਾਹਰ ਚੱਲ ਰਿਹਾ ਧਰਨਾ ਚੁਕਵਾਇਆ, ਧਰਨਾਕਾਰੀ ਹਿਰਾਸਤ 'ਚ ਲਏ

ਦਿੱਲੀ-ਐੱਨ.ਸੀ.ਆਰ., ਹਰਿਆਣਾ, ਰਾਜਸਥਾਨ ਸਮੇਤ ਲਗਭਗ ਪੂਰੇ ਉੱਤਰ ਭਾਰਤ 'ਚ ਮੰਗਲਵਾਰ ਰਾਤ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਮਾਰਤਾਂ ਹਿੱਲਣ ਕਾਰਨ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਡਰਾਉਣੇ ਝਟਕੇ ਦਿੱਲੀ-ਐਨਸੀਆਰ ਵਿੱਚ ਉਦੋਂ ਮਹਿਸੂਸ ਕੀਤੇ ਗਏ ਜਦੋਂ ਜ਼ਿਆਦਾਤਰ ਲੋਕ ਰਾਤ ਦੇ ਖਾਣੇ ਤੋਂ ਬਾਅਦ ਸੌਣ ਜਾਂ ਆਰਾਮ ਕਰਨ ਦੀ ਤਿਆਰੀ ਕਰ ਰਹੇ ਸਨ।

 



ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ 'ਚ ਬੇਚੈਨੀ ਵਧ ਗਈ। ਕਈ ਲੋਕ ਸੜਕਾਂ ਅਤੇ ਪਾਰਕਾਂ ਵੱਲ ਭੱਜਣ ਲੱਗੇ। ਭੂਚਾਲ ਦਾ ਇਹ ਤਾਜ਼ਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਜੋ ਲੋਕ ਘਰ, ਦੁਕਾਨ, ਬਾਜ਼ਾਰ ਜਾਂ ਗਲੀ 'ਚ ਸਨ, ਉਨ੍ਹਾਂ ਨੇ ਇਸ ਨੂੰ ਜ਼ਰੂਰ ਮਹਿਸੂਸ ਕੀਤਾ। ਇਸ ਸਮੇਂ ਲੋਕ ਦਹਿਸ਼ਤ ਵਿਚ ਹਨ।

ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.6 ਮਾਪੀ ਗਈ ਹੈ। ਭਾਰਤ ਦੇ ਨਾਲ-ਨਾਲ ਪਾਕਿਸਤਾਨ, ਤਜ਼ਾਕਿਸਤਾਨ, ਚੀਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਤ ਕਰੀਬ 10.17 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 45 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ।