ਲੁਧਿਆਣਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਹੱਦਾਂ 'ਤੇ ਡਟੇ ਹੋਏ ਹਨ। ਐਤਵਾਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਨੂੰ ਚੱਲਦੇ ਹੋਏ 11 ਦਿਨ ਹੋ ਗਏ ਹਨ। ਇਸ ਦੌਰਾਨ ਪੰਜਾਬ ਦੇ ਲੋਕ ਕਿਸਾਨਾਂ ਨੂੰ ਵੱਖ-ਵੱਖ ਢੰਗ ਨਾਲ ਮਦਦ ਭੇਜ ਰਹੇ ਹਨ। ਲੁਧਿਆਣਾ ਦੇ ਪਿੰਡ ਬੱਦੋਵਾਲ ਸਥਿਤ ਸੰਸਥਾ ਵੱਲੋਂ ਕਿਸਾਨਾਂ ਨੂੰ 300 ਕਿਲੋ ਦੇਸੀ ਘਿਓ ਵਿੱਚ ਬਣੀਆਂ ਪਿੰਨੀਆਂ ਭੇਜੀਆਂ ਗਈਆਂ ਹਨ।


ਪਿਛਲੇ ਲੰਬੇ ਸਮੇਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ ਤੇ ਉਧਰ ਕਿਸਾਨ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ।