Punjab News: ਪੰਚਾਇਤੀ ਚੋਣਾਂ (Panchyat Election) ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਲਿਖਤੀ ਹਦਾਇਤਾਂ ਭੇਜ ਦਿੱਤੀਆਂ ਹਨ।  ਗੁਲਪ੍ਰੀਤ ਸਿੰਘ ਔਲਖ 2015 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਜੋਂ ਕੰਮ ਕਰ ਰਹੇ ਸਨ।



ਕਿਹੜੇ ਦੋਸ਼ਾਂ ਤਹਿਤ ਕੀਤਾ ਗਿਆ ਤਬਾਲਦਾ ?


ਦੱਸ ਦੇਈਏ ਕਿ ਗੁਲਪ੍ਰੀਤ ਸਿੰਘ ਔਲਖ ਨੇ 3 ਦਿਨ ਪਹਿਲਾਂ ਹੀ ਤਰਨਤਾਰਨ ਦੇ ਡੀਸੀ ਵਜੋਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਆਈਏਐਸ ਅਧਿਕਾਰੀ 'ਤੇ ਜ਼ਿਲ੍ਹੇ ਦੀ ਇੱਕ ਵਿਸ਼ੇਸ਼ ਪੰਚਾਇਤ ਵਿੱਚ ਰਾਖਵੇਂਕਰਨ ਦੇ ਬਦਲਾਅ ਨੂੰ ਮਨਜ਼ੂਰੀ ਦੇਣ ਦਾ ਦੋਸ਼ ਹੈ। ਇਸ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਔਲਖ ਨੇ ਸੰਦੀਪ ਕੁਮਾਰ ਦੀ ਥਾਂ ਲਈ ਸੀ।


ਪੁਲਿਸ ਟੁਕੜੀ ਨੇ ਦਿੱਤਾ ਸੀ ਗਾਰਡ ਆਫ਼ ਆਨਰ


ਜ਼ਿਕਰ ਕਰ ਦਈਏ ਕਿ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਕੀਤੇ ਗਏ ਫੇਰਬਦਲ ਦੌਰਾਨ ਔਲਖ ਨੂੰ ਅੰਮ੍ਰਿਤਸਰ ਨਗਰ ਨਿਗਮ ਤੋਂ ਤਰਨਤਾਰਨ ਤਬਦੀਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ