Ramgarhia and Sunar Community: ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੀਆ ਮੁਸ਼ਕਿਲਾਂ ਵੱਧ ਸਕਦੀਆਂ ਹਨ। ਸਮਾਜ ਦੇ ਦੋ ਵਿਸ਼ੇਸ਼ ਵਰਗਾਂ ਖਿਲਾਫ਼ ਕੀਤੀਆ ਜਾਤੀ ਟਿੱਪਣੀਆ ਦੇ ਦੋਸ਼ ਸਹੀ ਸਿੱਧ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ (ਡਿਪਟੀ ਕਮਿਸ਼ਨਰ) ਸੰਦੀਪ ਕੁਮਾਰ ਤੋ ਪ੍ਰਾਪਤ ਰਿਪੋਰਟ ਅਗਲੀ ਕਾਰਵਾਈ ਲਈ ਭਾਰਤ ਦੇ ਮੁੱਖ ਚੋਣ ਅਫ਼ਸਰ ਨੂੰ ਭੇਜ ਦਿੱਤੀ ਹੈ।



ਸਿਬਿਨ ਨੇ ਦੱਸਿਆ ਕਿ ਰਿਟਰਨਿੰਗ ਅਧਿਕਾਰੀ ਨੇ ਆਪਣੀ ਰਿਪੋਰਟ ਵਿਚ ਖੁਲਾਸਾ ਕੀਤਾ ਹੈ ਕਿ ਆਪ ਦੇ ਉਮੀਦਵਾਰ ਲਾਲਜੀਤ ਭੁੱਲਰ ਨੇ ਨਾ ਸਿਰਫ਼ ਭੱਦੀ ਸ਼ਬਦਾਵਲੀ ਵਰਤੀ ਬਲਕਿ ਦੋ ਫਿਰਕਿਆ ਖਿਲਾਫ਼ ਵੀ ਨਫ਼ਰਤ ਵਾਲੀ ਭਾਸ਼ਾ ਵਰਤੀ ਹੈ । ਸਿਬਿਨ ਸੀ ਅਨੁਸਾਰ ਰਿਟਰਨਿੰਗ ਅਧਿਕਾਰੀ ਤੋ ਪ੍ਰਾਪਤ ਰਿਪੋਰਟ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। 


ਉਨ੍ਹਾਂ ਕਿਹਾ ਕਿ ਰਿਪੋਰਟ 'ਤੇ ਅੰਤਿਮ ਫੈਸਲਾ ਕਮਿਸ਼ਨ ਨੇ ਲੈਣਾ ਹੈ। ਵਰਨਣਯੋਗ ਹੈ ਕਿ ਇਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਖਡੂਰ ਸਾਹਿਬ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ 'ਤੇ ਤੋਹਮਤਾਂ ਦੀ ਬਰਸਾਤ ਕਰਦੇ ਹੋਏ ਪਿਛੜੀਆਂ ਸ੍ਰੇਣੀਆਂ ਵਰਗ ਨਾਲ ਸਬੰਧਤ ਦੋ ਵੱਡੇ ਭਾਈਚਾਰੇ (ਰਾਮਗੜੀਆ ਤੇ ਸੁਨਿਆਰਾ ਭਾਈਚਾਰਾ) ਬਾਰੇ ਤਿੱਖੇ ਤੇ ਭੱਦੇ ਸ਼ਬਦ ਬੋਲੇ ਸਨ।


ਭੁੱਲਰ ਦੀ ਇਹ ਇਤਰਾਜਯੋਗ ਟਿੱਪਣੀਆਂ ਦਾ ਸੋਸ਼ਲ ਮੀਡੀਆ 'ਤੇ ਹੜ੍ਹ ਆ ਗਿਆ ਸੀ । ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ੍ਹ ਸ਼ਿਕਾਇਤ ਕੀਤੀ ਸੀ ਅਤੇ ਮੁੱਖ ਚੋਣ ਅਫ਼ਸਰ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਧਿਕਾਰੀ ਤੋਂ ਰਿਪੋਰਟ ਮੰਗੀ ਸੀ।



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial