Punjab News: ਸਵੇਰੇ ਸਵੇਰੇ ਕਾਂਗਰਸ ਨੂੰ ਪੰਜਾਬ 'ਚ ਲੱਗਿਆ ਝੱਟਕਾ, ED ਨੇ ਗ੍ਰਿਫ਼ਤਾਰ ਕੀਤਾ ਕਾਂਗਰਸੀ ਲੀਡਰ
ED arrested Rajdeep Singh Nagra: ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਸੀ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਉਸ ਦੀ ਕਮਿਸ਼ਨ ਦੀ ਦੁਕਾਨ ਦੀ ਵੀ ਜਾਂਚ ਕੀਤੀ ਜਾ ਰਹੀ ਸੀ। ਸੂਤਰਾਂ ਦੇ ਹਵਾਲੇ ਨਾਲ ਦੱਸਿਆ
ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਾਂਗਰਸੀ ਲੀਡਰ ਆਗੂ ਰਾਜਦੀਪ ਸਿੰਘ ਨਾਗਰਾ ਨੂੰ ED ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖੰਨਾ ਵਿੱਚ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਆੜ੍ਹਤ ਦੀ ਦੁਕਾਨ 'ਤੇ ED ਨੇ ਦਬਿਸ਼ ਦਿੱਤੀ ਸੀ ਜਿਸ ਤੋਂ ਬਾਅਦ ਉਸ ਕਾਬੂ ਕਰ ਲਿਆ ਗਿਆ।
ED ਦੀ ਰੇਡ ਦੇਰ ਰਾਤ ਤੱਕ ਜਾਰੀ ਰਹੀ ਜਿਸ ਮਗਰੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਲੰਧਰ ਵਿਖੇ ਅੱਜ ਓਹਨਾਂ ਮੈਡੀਕਲ ਹੋਵੇਗਾ ਅਤੇ ਇਸ ਮਗਰੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਬੀਤੇ ਦਿਨੀ ਖੰਨਾ ਦੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈਡੀ ਨੇ ਛਾਪਾ ਮਾਰਿਆ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈਡੀ ਦੀ ਟੀਮ ਸਵੇਰੇ 4 ਵਜੇ ਇੱਥੇ ਆਈ ਸੀ। ਕਾਂਗਰਸ ਦੇ ਕਈ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੇ ਨਜ਼ਦੀਕੀ ਸਬੰਧ ਵੀ ਮਸ਼ਹੂਰ ਹਨ।
ਇਹ ਗ੍ਰਿਫ਼ਤਾਰੀ ਅਤੇ ਰੇਡ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵਾਲੇ ਟੈਂਡਰ ਘਪਲੇ ਮਾਮਲੇ ਨਾਲ ਜੁੜੀ ਦੱਸੀ ਜਾ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜੇਲ੍ਹ ਵਿਚ ਹਨ।
ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਸੀ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਉਸ ਦੀ ਕਮਿਸ਼ਨ ਦੀ ਦੁਕਾਨ ਦੀ ਵੀ ਜਾਂਚ ਕੀਤੀ ਜਾ ਰਹੀ ਸੀ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹ ਜਾਂਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਰਾਜਦੀਪ ਸਿੰਘ ਦੀ ਅਨਾਜ ਢੋਣ ਦੇ ਘੁਟਾਲੇ ਵਿੱਚ ਸ਼ਮੂਲੀਅਤ ਦੀ ਜਾਂਚ ਲਈ ਅਜਿਹਾ ਕੀਤਾ ਗਿਆ ਹੈ। ਅਨਾਜ ਦੀ ਢੋਆ-ਢੁਆਈ ਵੀ ਵੱਡਾ ਸਿਆਸੀ ਮੁੱਦਾ ਬਣ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ