Sadhu singh dharamsot arrest: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇੱਕ ਕਥਿਤ ਜੰਗਲ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਜਲੰਧਰ ਵਿੱਚ 64 ਸਾਲਾ ਸਿਆਸਤਦਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਪਿਛਲੇ ਸਾਲ ਨਵੰਬਰ ਵਿੱਚ ਧਰਮਸੋਤ, ਸੂਬੇ ਦੇ ਇੱਕ ਹੋਰ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਹੋਰਨਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ: FASTags: 31 ਜਨਵਰੀ ਤੋਂ ਬਾਅਦ ਬੰਦ ਹੋ ਜਾਵੇਗਾ ਤੁਹਾਡਾ FASTag, ਉਸ ਤੋਂ ਪਹਿਲਾਂ ਕਰੋ ਇਹ ਕੰਮ
ਜਾਂਚ ਰਾਜ ਦੇ ਜੰਗਲਾਤ ਵਿਭਾਗ ਵਿੱਚ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਅਤੇ ਵਿਭਾਗ ਵਿੱਚ ਬਦਲੀਆਂ/ਤਾਇਨਾਤੀਆਂ ਲਈ "ਰਿਸ਼ਵਤ" ਦੇ ਦੋਸ਼ਾਂ ਨਾਲ ਸਬੰਧਤ ਹੈ। ਧਰਮਸੋਤ ਪੰਜ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਪਿਛਲੇ ਸਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੇ ਨਾਭਾ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕੀਤੀ ਸੀ, ਜਦਕਿ ਗਿਲਜੀਆਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਉੜਮਾਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।
ਈਡੀ ਨੇ ਪਿਛਲੇ ਸਾਲ ਨਵੰਬਰ ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ ਸੀ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਨੇ ਪਿਛਲੇ ਸਾਲ ਨਵੰਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: Sangrur News: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਚੇਗੀ ਕੁਰਸੀ ਜਾਂ ਫਿਰ...? ਅੱਜ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ