Punjab News: ਈਡੀ ਨੂੰ ਸਾਬਕਾ ਮੰਤਰੀ ਆਸ਼ੂ ਦਾ ਮਿਲਿਆ 5 ਦਿਨਾਂ ਰਿਮਾਂਡ, ਵਿਦੇਸ਼ੀ ਲੈਣ-ਦੇਣ ਦਾ ਮਾਮਲਾ ਆਇਆ ਸਾਹਮਣੇ
ਈਡੀ ਅਧਿਕਾਰੀ ਜੇਪੀ ਸਿੰਘ ਨੇ ਦੱਸਿਆ ਕਿ ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਟੈਂਡਰ ਘੁਟਾਲੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ, ਜਿਸ ਕਾਰਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Punjab News: ਬੀਤੇ ਦਿਨ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ (2 ਅਗਸਤ) ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਅਧਿਕਾਰੀਆਂ ਨੇ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਦੇ ਦਿੱਤਾ। ਆਸ਼ੂ ਨੂੰ 7 ਅਗਸਤ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।
ਜ਼ਿਕਰ ਕਰ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਵੀਰਵਾਰ ਨੂੰ ਜਲੰਧਰ 'ਚ ਪੁੱਛਗਿੱਛ ਲਈ ਬੁਲਾਇਆ ਹੈ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਤੇ ਵਿਦੇਸ਼ਾਂ 'ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ।
ਸੂਤਰਾਂ ਮੁਤਾਬਕ, ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ 'ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ ਜਿਸ ਕਾਰਨ ਆਸ਼ੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਈਡੀ ਹੁਣ ਉਨ੍ਹਾਂ ਖਾਤਾਧਾਰਕਾਂ ਦੀ ਸਮੀਖਿਆ ਕਰਨ ਵਿੱਚ ਰੁੱਝਿਆ ਹੋਇਆ ਹੈ ਜਿਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਗਏ ਹਨ। ਈਡੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਕ ਕੀਤੇ ਗਏ ਆਸ਼ੂ ਦੀਆਂ ਜਾਇਦਾਦਾਂ ਦੇ ਹਲਫਨਾਮਿਆਂ ਦੇ ਨਾਲ-ਨਾਲ ਉਸ ਦੀ ਮੌਜੂਦਾ ਜਾਇਦਾਦ ਦਾ ਵੀ ਮੁਲਾਂਕਣ ਕਰ ਰਿਹਾ ਹੈ। ਈਡੀ ਆਉਣ ਵਾਲੇ ਦਿਨਾਂ 'ਚ ਆਸ਼ੂ ਦੇ ਕੁਝ ਕਰੀਬੀ ਦੋਸਤਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।
ਇਸ ਮਾਮਲੇ ਨਾਲ ਸਬੰਧਤ ਈਡੀ ਅਧਿਕਾਰੀ ਜੇਪੀ ਸਿੰਘ ਨੇ ਦੱਸਿਆ ਕਿ ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਟੈਂਡਰ ਘੁਟਾਲੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ, ਜਿਸ ਕਾਰਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।