Liquor scam of Delhi and Punjab - ਦਿੱਲੀ ਸ਼ਰਾਬ ਘੁਟਾਲੇ ਦੀਆਂ ਤਾਰਾਂ ਹੁਣ ਪੰਜਾਬ ਵਿੱਚ ਵੀ ਜੁੜਦੀਆਂ ਦਿਖਾਈ ਦੇ ਰਹੀਆਂ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਘੁਟਾਲੇ ਦੀ ਜਾਂਚ ਕਰਨ ਦੇ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ 'ਤੇ ਰੇਡ ਕੀਤੀ ਹੈ।
ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਸ਼ਰਾਬ ਘੁਟਾਲੇ ਮਮਾਲੇ ਵਿੱਚ ਸੰਮਨ ਜਾਰੀ ਕੀਤੇ ਸਨ। ਤਾਂ ਅੱਜ ਈਡੀ ਦੇ ਅਫ਼ਸਰ ਪੰਜਾਬ ਪਹੁੰਚ ਗਏ ਹਨ।
ਇਸ ਦਾ ਖੁਲਾਸਾ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ - ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ 'ਚ 'ਆਪ' ਵਿਧਾਇਕ ਕੁਲਵੰਤ ਸਿੰਘ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਅਭਿਆਸ ਪੈਸੇ ਨੂੰ ਬੇਪਰਦ ਕਰਨ ਲਈ ਜ਼ਰੂਰੀ ਹੈ. ਪੰਜਾਬ ਐਕਸਾਈਜ਼ ਘੁਟਾਲੇ ਵਿੱਚ 550 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਹੋਇਆ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।''
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ ਸਨ। ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ - ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੰਮਨ ਸਮੇਤ ਪੰਜਾਬ ਆਬਕਾਰੀ ਘੁਟਾਲੇ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਪੰਜਾਬ ਘੁਟਾਲਾ ਦਿੱਲੀ ਦੀ ਤਰਜ਼ 'ਤੇ ਹੋਇਆ ਸੀ ਅਤੇ ਜੋ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਦੇ ਘੇਰੇ ਵਿੱਚ ਹੈ। 550 ਕਰੋੜ ਰੁਪਏ ਦੇ ਘੁਟਾਲੇ ਦੀ ਤਹਿ ਤੱਕ ਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਸਾਰੇ ਭਾਗੀਦਾਰਾਂ ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਦੀ ਭੂਮਿਕਾ ਦੀ ਜਾਂਚ ਕਰਨ ਦੀ ਲੋੜ ਹੈ। ਇਸ "ਲੁਟੇਰਿਆਂ ਦੀ ਪਾਰਟੀ" ਦਾ ਹਿਸਾਬ ਹੋਣਾ ਚਾਹੀਦਾ ਹੈ।
ਬੀਤੇ ਦਿਨ ਦਿੱਲੀ ਦੇ ਐਕਸਾਈਜ਼ ਨੀਤੀ ਘੁਟਾਲਾ ਮਾਮਲੇ 'ਚ ਸੀਬੀਆਈ ਤੋਂ ਬਾਅਦ ਹੁਣ ਈਡੀ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਹੈ। ਜਾਂਚ ਏਜੰਸੀ ਨੇ ਘੁਟਾਲੇ ਨਾਲ ਜੁੜੇ ਮਨੀ ਲਾਂਡਿੰਗ ਮਾਮਲੇ 'ਚ ਕੇਜਰੀਵਾਲ ਨੂੰ ਦੋ ਨਵੰਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।
ਇਸੇ ਮਾਮਲੇ 'ਚ ਅਪ੍ਰੈਲ 'ਚ ਸੀਬੀਆਈ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ 55 ਸਾਲਾ ਕੇਜਰੀਵਾਲ ਨੂੰ ਪ੍ਰਿਵੈਂਸ਼ਨ ਆਫ ਮਨੀ ਲਾਂਡਿੰਗ ਐਕਟ (ਪੀਐੱਮਐੱਲਏ) ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ। ਦਿੱਲੀ 'ਚ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਈਡੀ ਕੇਜਰੀਵਾਲ ਦਾ ਬਿਆਨ ਦਰਜ ਕਰੇਗੀ