Punjab News: ਚੋਣਾਂ ਤੋਂ ਪਹਿਲਾਂ ਵਿਜੀਲੈਂਸ ਦੇ ਨਾਲ ਹੀ ਐਕਸ਼ਨ ਮੋਡ 'ਚ ਈਡੀ, ਸਿਆਸਤਦਾਨਾਂ ਤੇ ਅਫਸਰਸ਼ਾਹੀ ਦੇ ਉੱਡੇ ਹੋਸ਼
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਕਈ ਸਾਬਕਾ ਮੰਤਰੀਆਂ ਤੇ ਅਫਸਰਾਂ ਉੱਪਰ ਸ਼ਿਕੰਜਾ ਕੱਸਿਆ ਹੈ। ਇਸ ਦੇ ਨਾਲ ਹੀ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਐਕਸ਼ਨ ਮੋਡ ਵਿੱਚ ਆ ਗਈ ਹੈ।
Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੰਤਰੀਆਂ ਤੇ ਸੀਨੀਅਰ ਅਫਸਰਾਂ ਖਿਲਾਫ ਸੂਬਾ ਸਰਕਾਰ ਤੇ ਕੇਂਦਰ ਦੀਆਂ ਏਜੰਸੀਆਂ ਦੇ ਐਕਸ਼ਨ ਨੇ ਹੜਕੰਪ ਮਚਾ ਦਿੱਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਕਈ ਸਾਬਕਾ ਮੰਤਰੀਆਂ ਤੇ ਅਫਸਰਾਂ ਉੱਪਰ ਸ਼ਿਕੰਜਾ ਕੱਸਿਆ ਹੈ। ਇਸ ਦੇ ਨਾਲ ਹੀ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਨਾਲ ਸਿਆਸਤਦਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਸੂਤਰਾਂ ਮੁਤਾਬਕ ਪੰਜਾਬ ਦੇ ਦਰਜਨ ਦੇ ਕਰੀਬ ਸਿਆਸਤਦਾਨਾਂ ਤੇ ਅਫਸਰਾਂ ਖ਼ਿਲਾਫ਼ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਪਿਛਲੇ ਦਿਨਾਂ ਦੌਰਾਨ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਉਨ੍ਹਾਂ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਤੋਂ ਬਾਅਦ ਕਾਂਗਰਸੀਆਂ ਦੀ ਸਿਰਦਰਦੀ ਵਧ ਗਈ ਹੈ। ਸੂਤਰਾਂ ਅਨੁਸਾਰ ਈਡੀ ਵੱਲੋਂ ਵਿਜੀਲੈਂਸ ਤੋਂ ਹੁਣ ਤੱਕ ਦਰਜਨ ਤੋਂ ਵੱਧ ਸਿਆਸਦਾਨਾਂ ਤੇ ਅਫਸਰਾਂ ਦੇ ਮਾਮਲੇ ’ਚ ਜਾਣਕਾਰੀ ਮੰਗੀ ਗਈ ਸੀ।
ਦੱਸ ਦਈਏ ਕਿ ਈਡੀ ਵੱਲੋਂ ਛੇ ਸਾਬਕਾ ਵਜ਼ੀਰਾਂ ਤੇ ਸੱਤ ਸਿਵਲ ਤੇ ਪੁਲਿਸ ਅਫ਼ਸਰਾਂ ਖਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਈਡੀ ਇਨ੍ਹਾਂ ਸਿਆਸਤਦਾਨਾਂ ਤੇ ਅਫ਼ਸਰਾਂ ਦੀਆਂ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਘੋਖ ਕਰ ਰਹੀ ਹੈ। ਸੰਸਦੀ ਚੋਣਾਂ ਤੱਕ ਈਡੀ ਦੀਆਂ ਪੰਜਾਬ ’ਚ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਹੈ ਤੇ ਅਚਨਚੇਤ ਛਾਪਿਆਂ ਦੇ ਮਾਮਲੇ ਵਧ ਸਕਦੇ ਹਨ।
ਅਹਿਮ ਗੱਲ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸੇ ਸਿਆਸਤਦਾਨ ਜਾਂ ਅਫਸਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਜਿਹੜਾ ਵੀ ਮਾਮਲਾ ਦਰਜ ਕੀਤਾ ਜਾਂਦਾ ਹੈ, ਈਡੀ ਵੱਲੋਂ ਉਸ ਮਾਮਲੇ ਦੀ ਮੁਕੰਮਲ ਜਾਣਕਾਰੀ ਪੇਸ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ