Mohali News: ਮੋਹਾਲੀ ਦੇ ਰੀਅਲ ਅਸਟੇਟ ਪ੍ਰਾਜੈਕਟਾਂ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 7 ਸਤੰਬਰ ਨੂੰ ਜਲੰਧਰ ਸਥਿਤ ਈਡੀ ਦੇ ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

Continues below advertisement

ਇਸ ਤੋਂ ਪਹਿਲਾਂ ਉਨ੍ਹਾਂ ਨੂੰ 31 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਸਮਾਂ ਮੰਗਿਆ ਸੀ। ਅਨੁਰਾਗ ਵਰਮਾ ਦੂਜੇ ਸੀਨੀਅਰ IAS ਹਨ, ਜਿਨ੍ਹਾਂ ਦੀ ਭੂਮਿਕਾ ਇਸ ਜਾਂਚ ਦੇ ਘੇਰੇ ’ਚ ਆਈ ਹੈ।

Continues below advertisement

ਇਸ ਤੋਂ ਪਹਿਲਾਂ 2007 ਬੈਚ ਦੀ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਤੋਂ ਈਡੀ 2 ਵਾਰ ਪੁੱਛਗਿੱਛ ਕਰ ਚੁੱਕੀ ਹੈ। ਬਰਾੜ ਮੌਜੂਦਾ ਸਮੇਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਸਕੱਤਰ ਹੈ। ਉਹ 18 ਅਗਸਤ ਨੂੰ ਪਹਿਲੀ ਅਤੇ 27 ਅਗਸਤ ਨੂੰ ਦੂਜੀ ਵਾਰ ਜਲੰਧਰ ਦਫ਼ਤਰ ਪਹੁੰਚੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।