ਪੜਚੋਲ ਕਰੋ

Biggest Gold Heist: ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦਾ ਮਾਮਲਾ, ਕੈਨੇਡਾ ਨਾਲ ਜੁੜੇ ਮਾਮਲੇ 'ਚ ਮੋਹਾਲੀ 'ਚ ED ਦੀ ਛਾਪੇਮਾਰੀ, ਜਾਣੋ ਕੀ ਪੂਰਾ ਮਾਮਲਾ ?

ਇਸ ਦੌਰਾਨ ਪੀਲ ਰੀਜਨਲ ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਿਮਰਨਪ੍ਰੀਤ ਸਿੰਘ ਦੇ ਆਤਮ ਸਮਰਪਣ ਕਰਨ ਦੀ ਉਡੀਕ ਕਰ ਰਹੀ ਹੈ। ਦੱਸ ਦਈਏ ਕਿ ਪਨੇਸਰ ਦੀ ਪਤਨੀ ਪ੍ਰੀਤੀ ਪਨੇਸਰ ਵੀ ਸਾਬਕਾ ਮਿਸ ਇੰਡੀਆ ਯੂਗਾਂਡਾ, ਗਾਇਕਾ ਤੇ ਅਦਾਕਾਰਾ ਹੈ।

Punjab News: ED ਨੇ ਕੈਨੇਡੀਅਨ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਵਿੱਚ ਲੋੜੀਂਦੇ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ 32 ਸਾਲਾ ਸਿਮਰਨਪ੍ਰੀਤ ਪਨੇਸਰ (Simran Preet Panesa) ਦੇ ਚੰਡੀਗੜ੍ਹ ਸਥਿਤ ਘਰ 'ਤੇ ਛਾਪਾ ਮਾਰਿਆ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਸੈਕਟਰ-79 ਸਥਿਤ ਉਸ ਦੇ ਘਰ ਪਹੁੰਚ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਨੇਸਰ ਦੀ ਪਤਨੀ ਪ੍ਰੀਤੀ ਪਨੇਸਰ ਵੀ ਸਾਬਕਾ ਮਿਸ ਇੰਡੀਆ ਯੂਗਾਂਡਾ, ਗਾਇਕਾ ਤੇ ਅਦਾਕਾਰਾ ਹੈ। ਈਡੀ ਨੇ ਇਹ ਕਾਰਵਾਈ PMLA ਦੀ ਧਾਰਾ ਤਹਿਤ ਕੀਤੀ ਹੈ। ਸਰਹੱਦ ਪਾਰ ਦੇ ਮਾਮਲਿਆਂ ਨੂੰ ਇਸ ਧਾਰਾ ਅਧੀਨ ਨਜਿੱਠਿਆ ਜਾਂਦਾ ਹੈ। 

ਕੀ ਹੈ ਇਹ ਮਾਮਲਾ ?

ਦੱਸ ਦਈਏ ਕਿ ਸੋਨੇ ਦੀ ਚੋਰੀ ਅਪ੍ਰੈਲ 2023 ਵਿੱਚ ਹੋਈ ਸੀ, ਜਿਸ ਵਿੱਚ ਟੋਰਾਂਟੋ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਕੰਪਲੈਕਸ ਤੋਂ 6,600 ਸੋਨੇ ਦੀਆਂ ਬਾਰਾਂ, ਜਿਨ੍ਹਾਂ ਦਾ ਭਾਰ ਕੁੱਲ 400 ਕਿਲੋਗ੍ਰਾਮ ਸੀ, ਤੇ ਲਗਭਗ $2.5 ਮਿਲੀਅਨ ਦੀਆਂ ਵਿਦੇਸ਼ੀ ਮੁਦਰਾਵਾਂ ਚੋਰੀ ਹੋ ਗਈਆਂ ਸਨ। ਇਹ ਘਟਨਾ ਉਦੋਂ ਵਾਪਰੀ ਜਦੋਂ ਜ਼ਿਊਰਿਖ ਤੋਂ ਆ ਰਹੀ ਇੱਕ ਉਡਾਣ ਤੋਂ ਸਾਮਾਨ ਉਤਾਰਿਆ ਜਾ ਰਿਹਾ ਸੀ। ਸਿਮਰਨਪ੍ਰੀਤ, ਜੋ ਉਸ ਸਮੇਂ ਬਰੈਂਪਟਨ, ਓਨਟਾਰੀਓ ਵਿੱਚ ਰਹਿੰਦਾ ਸੀ, ਡਕੈਤੀ ਤੋਂ ਬਾਅਦ ਕੈਨੇਡਾ ਛੱਡ ਕੇ ਭਾਰਤ ਚਲਾ ਗਿਆ। ਹਾਲਾਂਕਿ ਜੂਨ 2024 ਵਿੱਚ ਉਸਦੇ ਵਕੀਲਾਂ ਰਾਹੀਂ ਖ਼ਬਰ ਆਈ ਕਿ ਉਹ ਆਤਮ ਸਮਰਪਣ ਕਰ ਦੇਵੇਗਾ ਪਰ ਅਜਿਹਾ ਨਹੀਂ ਹੋਇਆ। 

ਪੀਲ ਰੀਜਨਲ ਪੁਲਿਸ ਦੇ ਦਸਤਾਵੇਜ਼ਾਂ ਅਨੁਸਾਰ 20 ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਇਸਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਸਮੇਂ ਦੌਰਾਨ ਉਸਨੇ ਟਰੈਕਿੰਗ, ਇੰਟਰਵਿਊ ਤੇ ਸੀਸੀਟੀਵੀ ਜਾਂਚ ਵਰਗੇ ਕੰਮ ਕੀਤੇ ਜਿਸ ਵਿੱਚ ਟਰੱਕ ਨੂੰ ਵੀ ਟਰੈਕ ਕੀਤਾ ਗਿਆ। ਜਾਂਚ ਦੇ ਅਨੁਸਾਰ ਇਹ ਉਹੀ ਟਰੱਕ ਹੈ ਜਿਸ ਵਿੱਚ ਕਾਰਗੋ ਟਰਮੀਨਲ ਤੋਂ ਸੋਨੇ ਦੀਆਂ ਬਾਰਾਂ ਕੱਢੀਆਂ ਗਈਆਂ ਸਨ।

ਸਿਮਰਨਪ੍ਰੀਤ ਦੇ ਵਕੀਲ ਗ੍ਰੇਗ ਲਾਫੋਂਟੇਨ ਨੇ ਜੂਨ 2024 ਵਿੱਚ ਕਿਹਾ ਸੀ ਕਿ ਉਸਨੂੰ ਕੈਨੇਡੀਅਨ ਨਿਆਂ ਪ੍ਰਣਾਲੀ ਵਿੱਚ ਪੂਰਾ ਵਿਸ਼ਵਾਸ ਹੈ ਤੇ ਉਹ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਕੈਨੇਡਾ ਵਾਪਸ ਜਾਣ ਦੀ ਤਿਆਰੀ ਕਰ ਰਿਹਾ ਹੈ। ਹੁਣ ਤੱਕ ਇਸ ਮਾਮਲੇ ਵਿੱਚ 9 ਲੋਕਾਂ 'ਤੇ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ ਕੁਝ 'ਤੇ ਚੋਰੀ, ਸਾਜ਼ਿਸ਼ ਰਚਣ ਅਤੇ ਅਪਰਾਧ ਦੁਆਰਾ ਪ੍ਰਾਪਤ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਦੌਰਾਨ ਪੀਲ ਰੀਜਨਲ ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਿਮਰਨਪ੍ਰੀਤ ਸਿੰਘ ਦੇ ਆਤਮ ਸਮਰਪਣ ਕਰਨ ਦੀ ਉਡੀਕ ਕਰ ਰਹੀ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget