ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ, ਤੜਕ ਸਵੇਰੇ ਟੀਮ ਨੇ ਦਸਤਾਵੇਜ਼ ਖੰਗਾਲੇ
ਹੁਸ਼ਿਆਰਪੁਰ ਵਿੱਚ ਬੁੱਧਵਾਰ ਸਵੇਰੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਾਮ ਅਰੋੜਾ ਦੇ ਨਿਵਾਸ ’ਤੇ ED ਵੱਲੋਂ ਛਾਪਾ ਮਾਰਿਆ ਗਿਆ। ਇਸ ਤੋਂ ਪਹਿਲਾਂ ਵੀ ED ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ...

ਹੁਸ਼ਿਆਰਪੁਰ ਵਿੱਚ ਬੁੱਧਵਾਰ ਸਵੇਰੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਾਮ ਅਰੋੜਾ ਦੇ ਨਿਵਾਸ ’ਤੇ ED ਵੱਲੋਂ ਛਾਪਾ ਮਾਰਿਆ ਗਿਆ। ਇਸ ਤੋਂ ਪਹਿਲਾਂ ਵੀ ED ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਲਈ ਰੇਡ ਕੀਤੀ ਸੀ ਅਤੇ ਬਾਅਦ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਡਬਲ ਕੇਸ ਵਿੱਚ ਨਾਮ ਆਉਣ ’ਤੇ ਵਿਜੀਲੈਂਸ ਵੱਲੋਂ ਵੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਅੱਜ ਦੀ ED ਰੇਡ ਵੀ ਉਸ ਸਮੇਂ ਨਾਲ ਜੁੜੀ ਦੱਸੀ ਜਾ ਰਹੀ ਹੈ, ਜਦੋਂ ਉਹ ਪੰਜਾਬ ਦੇ ਉਦਯੋਗ ਮੰਤਰੀ ਰਹੇ ਸਨ। ਦੋਸ਼ ਹੈ ਕਿ ਉਸ ਦੌਰਾਨ ਲਏ ਗਏ ਕੁਝ ਫ਼ੈਸਲਿਆਂ ਰਾਹੀਂ ਕੁਝ ਪ੍ਰਾਈਵੇਟ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਇਆ ਗਿਆ ਅਤੇ ਇਸ ਨਾਲ ਵੱਡੀ ਰਕਮ ਦੀ ਕਥਿਤ ਹੇਰਾਫੇਰੀ ਹੋਈ। ਇਸੀ ਮਾਮਲੇ ਦੀ ਜਾਂਚ ਦੇ ਤਹਿਤ ED ਵੱਲੋਂ ਦਸਤਾਵੇਜ਼ ਖੰਗਾਲੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















