ED Raid in Punjab: ਪੰਜਾਬ ਦੀ ਸ਼ਰਾਬ ਨੀਤੀ ਉਪਰ ਵੀ ਵੱਡਾ ਕੋਹਰਾਮ ਮੱਚਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਈਡੀ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਵਿੱਚ ਛਾਪੇਮਾਰੀ ਗਈ ਹੈ। ਇਹ ਰੇਡ ਕਈ ਆਈਏਐਸ ਅਫਸਰ, ਪ੍ਰਾਪਰਟੀ ਡੀਲਰ ਸਣੇ ਕਿਸਾਨਾਂ ਦੇ 15 ਟਿਕਾਣਿਆਂ ‘ਤੇ ਕੀਤੀ ਗਈ ਹੈ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਗਈ ਸੀ।
ਦੱਸ ਦਈਏ ਕਿ ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਗਈ ਸੀ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਤੇ ਦਰਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕੀਤੀ ਸੀ।
ਸੂਤਰਾਂ ਮੁਤਾਬਕ ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਗਈ। ਇਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।