Punjab News: ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਈਡੀ ਦੀ ਇੱਕ ਟੀਮ ਨੇ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਛਾਪਾ ਮਾਰਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ (BJP) ਨਾਲ ਸਿਆਸੀ ਗੱਠਜੋੜ ਕੀਤਾ ਗਿਆ ਹੈ, ਉਸ ਤੋਂ ਅਗਲੇ ਦਿਨ ਹੀ ਵੱਡੀ ਕਾਰਵਾਈ ਹੋਣ ਦੀ ਖ਼ਬਰ ਸਾਹਮਣੇ ਆ ਗਈ ਹੈ।

Continues below advertisement

ਦੱਸਿਆ ਜਾ ਰਿਹਾ ਹੈ ਕਿ ਖੇੜਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਹੁਤ ਕਰੀਬੀ ਹਨ। ਪਿੱਛੇ ਜਿਹੇ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਖਰੜ ਦਾ ਹਲਕਾ ਇੰਚਾਰਜ ਲਾਇਆ ਗਿਆ ਸੀ। ਈਡੀ ਦੀ ਰੇਡ ਮੌਕੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਹਨ।

Continues below advertisement
ਸੂਤਰਾਂ ਦੀ ਜਾਣਕਾਰੀ ਅਨੁਸਾਰ ਕਿਸੇ ਪੁਰਾਣੇ ਮਾਮਲੇ ਵਿੱਚ ਈਡੀ ਦੀ ਟੀਮ ਨੇ ਅਕਾਲੀ ਆਗੂ ਦੇ ਘਰ ਦਸਤਕ ਦਿੱਤੀ ਹੈ। ਇਹ ਮਾਮਲਾ ਸੈਲਰ ਘੁਟਾਲੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਈਡੀ ਕੋਲ ਟਰਾਇਲ ਚੱਲ ਰਿਹਾ ਸੀ।
 
ਦੱਸ ਦਈਏ ਬੀਤੇ ਦਿਨੀਂ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਭਾਜਪਾ ਨਾਲ ਸਿਆਸੀ ਗੱਠਜੋੜ ਜੋੜ ਕੀਤਾ ਗਿਆ ਤਾਂ ਉਸ ਤੋਂ ਬਾਅਦ ਖੁਸ਼ੀ ਵਿੱਚ ਖੀਵੇ ਹੋਏ ਰਵਿੰਦਰ ਸਿੰਘ ਖੇੜਾ ਨੇ ਹੋਰਨਾਂ ਆਗੂਆਂ ਨਾਲ ਮਿਲ ਕੇ ਮੁਹਾਲੀ ਵਿਖੇ ਪਾਰਟੀ ਦਫ਼ਤਰ ਵਿੱਚ ਜਸ਼ਨ ਮਨਾਇਆ ਅਤੇ ਲੱਡੂ ਵੰਡਣ ਵਾਲਿਆਂ ਵਿੱਚ ਸਭ ਤੋਂ ਅੱਗੇ ਸੀ। ਈਡੀ ਦੀ ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।