Punjab News: ਪੰਜਾਬ ਅਤੇ ਚੰਡੀਗੜ੍ਹ ਵਿੱਚ ਈਡੀ ਦੋ ਦਿਨਾਂ ਤੋਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ, ਈਡੀ ਨੇ ਲੁਧਿਆਣਾ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਦੇ ਘਰ 'ਤੇ ਵੀ ਛਾਪਾ ਮਾਰਿਆ। ਕੱਲ੍ਹ ਦੇਰ ਰਾਤ ਟੀਮ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੇ ਘਰ ਵੀ ਪਹੁੰਚੀ। ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ ਹਾਈ ਕੋਰਟ ਦਾ ਰੁੱਖ ਕੀਤਾ।
ਸਰਕਾਰ ਨੇ ਹਾਈ ਕੋਰਟ ਵਿੱਚ ਤੁਰੰਤ ਸੁਣਵਾਈ ਦੀ ਮੰਗ ਕੀਤੀ। ਇਸ ਪਟੀਸ਼ਨ ਦੇ ਜਵਾਬ ਵਿੱਚ ਹਾਈ ਕੋਰਟ ਨੇ ਈਡੀ ਦੇ ਛਾਪਿਆਂ ਦੀ ਨਿਗਰਾਨੀ ਲਈ ਇੱਕ ਵਾਰੰਟ ਅਫਸਰ ਨਿਯੁਕਤ ਕੀਤਾ ਹੈ। ਉਸ ਨੂੰ ਮੌਕੇ 'ਤੇ ਜਾ ਕੇ ਛਾਪੇਮਾਰੀ ਦੀ ਸਥਿਤੀ ਦੇਖਣ ਅਤੇ ਅਦਾਲਤ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਾਰੰਟ ਅਫਸਰ ਕਿਸੇ ਵੀ ਸਮੇਂ ਛਾਪੇਮਾਰੀ ਵਾਲੀ ਥਾਂ ਦਾ ਨਿਰੀਖਣ ਕਰ ਸਕਦਾ ਹੈ। ਉਸ ਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਹਾਈ ਕੋਰਟ ਨੂੰ ਸਟੇਟਸ ਰਿਪੋਰਟ ਜਮ੍ਹਾਂ ਕਰਾਉਣੀ ਹੋਵੇਗੀ।
ਇਸ ਦੌਰਾਨ, ਏਜੰਸੀ ਦੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਦੇ ਇੱਕ ਆਈਏਐਸ ਅਧਿਕਾਰੀ ਦੇ ਘਰ ਤੋਂ ਲਗਭਗ 2.5 ਕਰੋੜ ਰੁਪਏ ਨਕਦ, ਸਵਾ ਕਿਲੋ ਸੋਨਾ ਅਤੇ ਚਾਂਦੀ ਅਤੇ ਕੁਝ ਜ਼ਮੀਨੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਜਾਂਚ ਜਾਰੀ ਹੈ।
ਈਡੀ ਦੇ ਰੇਡ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਇੱਕ ਮੰਤਰੀ ਦੇਸ਼ ਛੱਡ ਕੇ ਭੱਜ ਗਿਆ ਹੈ। ਬਿੱਟੂ ਨੇ ਕਿਸ ਬਾਰੇ ਗੱਲ ਕੀਤੀ ਹੈ, ਇਸ ਬਾਰੇ ਹਾਲੇ ਕਲੀਅਰ ਨਹੀਂ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
