ਪੜਚੋਲ ਕਰੋ

ਡੰਕੀ ਰੂਟ ਰਾਹੀਂ ਵਿਦੇਸ਼ ਭੇਜਣ ਵਾਲੇ ਏਜੰਟਾਂ 'ਤੇ ED ਦਾ ਐਕਸ਼ਨ ! ਪੰਜਾਬ ਤੇ ਹਰਿਆਣਾ 'ਚ ਵੱਡੇ ਪੱਧਰ 'ਤੇ ਛਾਪੇਮਾਰੀ

ਈਡੀ ਦੀ ਟੀਮ ਨੇ ਮਨੀ ਲਾਂਡਰਿੰਗ ਦੇ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਤੱਕ ਕਈ ਸ਼ੱਕੀ ਏਜੰਟਾਂ ਦੀ ਪਛਾਣ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਏਜੰਟਾਂ ਦੇ ਟਿਕਾਣਿਆਂ ਤੋਂ ਦਸਤਾਵੇਜ਼, ਨਕਦੀ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ।

Punjab News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਜੋ ਪੰਜਾਬ ਅਤੇ ਹਰਿਆਣਾ ਤੋਂ ਲੋਕਾਂ ਨੂੰ 'ਡੰਕੀ ਰੂਟ' ਰਾਹੀਂ ਅਮਰੀਕਾ ਸਮੇਤ ਹੋਰ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭੇਜਦਾ ਹੈ। ਬੁੱਧਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ ਅਤੇ ਕਰਨਾਲ ਸਮੇਤ ਕੁੱਲ 11 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।

ਇਹ ਕਾਰਵਾਈ 17 ਐਫਆਈਆਰਜ਼ ਦੇ ਆਧਾਰ 'ਤੇ ਕੀਤੀ ਗਈ ਹੈ ਜਿਨ੍ਹਾਂ ਵਿੱਚ ਡੰਕੀ ਰੂਟ ਰਾਹੀਂ ਵਿਦੇਸ਼ ਭੇਜੇ ਗਏ ਲੋਕਾਂ ਬਾਰੇ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਵੇਰ ਤੋਂ ਕੀਤੀ ਜਾ ਰਹੀ ਹੈ। ਛਾਪੇਮਾਰੀ ਖਤਮ ਹੋਣ ਤੋਂ ਬਾਅਦ ਈਡੀ ਵੱਲੋਂ ਮਾਮਲੇ ਵਿੱਚ ਸਪੱਸ਼ਟ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਈਡੀ ਨੇ ਪੰਜਾਬ ਅਤੇ ਹਰਿਆਣਾ ਵਿੱਚ ਡੰਕੀ ਰੂਟ ਦੀ ਜਾਂਚ ਲਈ ਪੰਜਾਬ ਅਤੇ ਹੋਰ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ ਤੇ ਦਰਜਨਾਂ ਲੋਕਾਂ ਤੋਂ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਅੱਜ ਉਕਤ ਲਿੰਕ ਨੂੰ ਜੋੜਨ ਲਈ ਛਾਪੇਮਾਰੀ ਕੀਤੀ ਗਈ ਹੈ।

ਜ਼ਿਕਰ ਕਰ ਦਈਏ ਕਿ ਇਹ ਰੈਕੇਟ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਸਾਹਮਣੇ ਆਇਆ ਹੈ। ਡਿਪੋਰਟ ਕੀਤੇ ਗਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਏਜੰਟਾਂ ਰਾਹੀਂ ਇਹ ਜੋਖਮ ਭਰਿਆ ਸਫ਼ਰ ਵੱਡੀ ਰਕਮ ਦੇ ਕੇ ਕੀਤਾ ਸੀ। ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਈ ਦਲਾਲਾਂ ਅਤੇ ਏਜੰਟਾਂ ਦੀ ਪਛਾਣ ਕੀਤੀ ਗਈ।

ਈਡੀ ਦੀ ਟੀਮ ਨੇ ਮਨੀ ਲਾਂਡਰਿੰਗ ਦੇ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਤੱਕ ਕਈ ਸ਼ੱਕੀ ਏਜੰਟਾਂ ਦੀ ਪਛਾਣ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਏਜੰਟਾਂ ਦੇ ਟਿਕਾਣਿਆਂ ਤੋਂ ਦਸਤਾਵੇਜ਼, ਨਕਦੀ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ।

ਅਧਿਕਾਰੀਆਂ ਅਨੁਸਾਰ, ਇਹ ਨੈੱਟਵਰਕ ਪੰਜਾਬ ਅਤੇ ਹਰਿਆਣਾ ਦੇ ਪੇਂਡੂ ਖੇਤਰਾਂ ਵਿੱਚ ਵਧੇਰੇ ਸਰਗਰਮ ਹੈ ਅਤੇ ਲੋਕਾਂ ਨੂੰ ਵਿਦੇਸ਼ਾਂ ਵਿੱਚ ਚੰਗੀ ਜ਼ਿੰਦਗੀ ਦਾ ਸੁਪਨਾ ਦਿਖਾ ਕੇ ਬੇਰੁਜ਼ਗਾਰੀ ਦਾ ਫਾਇਦਾ ਉਠਾ ਕੇ ਫਸਾਇਆ ਜਾਂਦਾ ਹੈ। ਈਡੀ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਇਸ ਪੂਰੇ ਨੈੱਟਵਰਕ ਨੂੰ ਖਤਮ ਕਰਨ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਰਹੇਗੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget