ED Raids in Punjab and Delhi: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਾਨਸਾ ਵਿੱਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਮੁਲਾਜ਼ਮ ਰਾਜ ਕੁਮਾਰ ਦੇ ਘਰ ਛਾਪਾ ਮਾਰਿਆ ਹੈ। ਟੀਮ ਘਰ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਅੱਜ ਫ਼ਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ।  ਸੂਤਰਾਂ ਮੁਤਾਬਕ ਈਡੀ ਨੇ ਮੁੱਖ ਤੌਰ 'ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਉਸ ਦੀ ਕੰਪਨੀ ਨੇ ਦਿੱਲੀ ਵਿੱਚ ਕਈ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਸੀ ਤੇ ਉਹ ਚਲਾ ਰਹੀ ਸੀ। 


ਇਹ ਛਾਪੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਾਰੇ ਜਾ ਰਹੇ ਹਨ। ਦਿੱਲੀ ਸਰਕਾਰ ਨੇ ਹੁਣ ਇਹ ਨੀਤੀ ਵਾਪਸ ਲੈ ਲਈ ਹੈ। ਸੂਤਰਾਂ ਨੇ ਦੱਸਿਆ ਕਿ ਈਡੀ ਦੇ ਅਧਿਕਾਰੀ ਦਿੱਲੀ, ਪੰਜਾਬ ਤੇ ਹੈਦਰਾਬਾਦ 'ਚ 35 ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ।


ਈਡੀ ਦੇ ਛਾਪਿਆਂ ਮਗਰੋਂ ਭੜਕੇ ਕੇਰਜੀਵਾਲ, ਬੋਲੇ, ਗੰਦੀ ਸਿਆਸਤ ਲਈ ਅਫਸਰਾਂ ਦਾ ਸਮਾਂ ਕਿਉਂ ਬਰਬਾਦ ਕਰ ਰਹੇ ਹੋ?


ਦਿੱਲੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਦੋਸ਼ਾਂ ਵਿਚਕਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਈਡੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਇਸ ਉੱਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖਾ ਹਮਲਾ ਕੀਤਾ ਹੈ। 


ਮੁੱਖ ਮੰਤਰੀ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ - ਇੱਕ ਮਨੀਸ਼ ਸਿਸੋਦੀਆ ਖਿਲਾਫ ਸਬੂਤ ਲੱਭਣ ਲਈ - 500 ਤੋਂ ਵੱਧ ਛਾਪੇ, 300 ਤੋਂ ਵੱਧ CBI/ED ਅਧਿਕਾਰੀ 3 ਮਹੀਨਿਆਂ ਤੋਂ 24 ਘੰਟੇ ਲੱਗੇ ਹੋਏ ਹਨ। ਕੁਝ ਵੀ ਨਹੀਂ ਲੱਭ ਸਕਦਾ। ਕੁਝ ਵੀ ਨਾ ਹੋਣ ਕਾਰਨ ਆਪਣੀ ਗੰਦੀ ਰਾਜਨੀਤੀ ਲਈ ਇੰਨੇ ਅਫਸਰਾਂ ਦਾ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦੇਸ਼ ਕਿਵੇਂ ਤਰੱਕੀ ਕਰੇਗਾ?


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।