ਪੜਚੋਲ ਕਰੋ
(Source: ECI/ABP News)
ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਦੇ ਬੇਟੇ ਨੂੰ ਭੇਜਿਆ ਸਮਨ, 27 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ 27 ਅਕਤੂਬਰ ਨੂੰ ਤਲਬ ਕੀਤਾ ਹੈ।
![ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਦੇ ਬੇਟੇ ਨੂੰ ਭੇਜਿਆ ਸਮਨ, 27 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ ED sends summons to Punjab Chief Minister's son raninder Singh ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਦੇ ਬੇਟੇ ਨੂੰ ਭੇਜਿਆ ਸਮਨ, 27 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ](https://static.abplive.com/wp-content/uploads/sites/5/2020/09/16182308/Captain-amarinder-singh.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ 27 ਅਕਤੂਬਰ ਨੂੰ ਤਲਬ ਕੀਤਾ ਹੈ।
ਇਸ ਤੋਂ ਪਹਿਲਾਂ ਰਣਇੰਦਰ 21 ਜੁਲਾਈ, 2016 ਨੂੰ ਈਡੀ ਦੇ ਸਾਹਮਣੇ ਪੇਸ਼ ਹੋਇਆ ਸੀ। ਉਸ ਤੋਂ ਬਾਅਦ ਉਸ ਨੂੰ ਸਵਿਟਜ਼ਰਲੈਂਡ ਨੂੰ ਫੰਡਾਂ ਅਤੇ ਜਕਾਰਾਂਡਾ ਟਰੱਸਟ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਬਾਰੇ ਦੱਸਣ ਲਈ ਕਿਹਾ ਗਿਆ ਸੀ।
ਈਡੀ ਸੰਮਨ ਅਜਿਹੇ ਸਮੇਂ ਆਇਆ ਹੈ ਜਦੋਂ ਇਸਦੇ ਅਧਿਕਾਰੀਆਂ ਨੇ 14 ਸਤੰਬਰ, 2020 ਨੂੰ ਇੱਕ ਅਰਜ਼ੀ ਰਾਹੀਂ ਉਸ ਨੂੰ ਅਤੇ ਮੁੱਖ ਮੰਤਰੀ ਖ਼ਿਲਾਫ਼ ਆਈਟੀ ਫਾਈਲਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ ਮੁਆਇਨੇ ਦੀ ਸ਼ੁਰੂਆਤ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਬਾਅਦ ਵਿੱਚ ਰਣਇੰਦਰ ਵੱਲੋਂ ਪਟਿਸ਼ਨ ਦਾਖਲ ਕਰਵਾਉਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ। ਸੋਧ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਈਡੀ ਦਾ ਕੋਈ ਟਿਕਾਣਾ ਨਹੀਂ ਹੈ ਕਿਉਂਕਿ ਉਸਨੇ ਉਸਨੂੰ ਕੋਈ ਨੋਟਿਸ ਨਹੀਂ ਦਿੱਤਾ ਸੀ। ਦੱਸ ਦਈਏ ਕਿ ਦੋ ਸਾਲ ਪਹਿਲਾਂ ਏਬੀਪੀ ਨਿਊਜ਼ ਨੇ ਇਸ ਕੇਸ ਦੀ ਪੂਰੀ ਜਾਂਚ ਕੀਤੀ ਸੀ। ਉਧਰ ਆਮਦਨ ਕਰ ਵਿਭਾਗ ਨੇ ਅਮਰਿੰਦਰ ਸਿੰਘ ਅਤੇ ਉਸ ਦੇ ਬੇਟੇ ਖ਼ਿਲਾਫ਼ ਵਿਦੇਸ਼ਾਂ ਵਿੱਚ ਜਾਇਦਾਦ ਅਤੇ ਬੈਂਕ ਖਾਤੇ ਰੱਖਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਫੌਜਦਾਰੀ ਕੇਸ ਚਲ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Enforcement Directorate summons Raninder Singh (file photo), son of Punjab CM Capt Amarinder Singh, for violation of Foreign Exchange Mgmt Act (FEMA) in connection with an alleged disproportionate assets case. ED asks him to appear before them on October 27, in Jalandhar: Sources pic.twitter.com/5UpuznC4No
— ANI (@ANI) October 23, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)