Liquor scam: ਇਨਫੋਰਸਮੈਂਟ ਡਿਪਾਰਟਮੈਂਟ (ਈਡੀ) ਨੇ ਪਿਛਲੇ ਦਿਨੀਂ ਦਿੱਲੀ ਦੀ ਸ਼ਰਾਬ ਆਬਕਾਰੀ ਨੀਤੀ 'ਤੇ ਕਾਰਵਾਈ ਕਰਦੇ ਹੋਏ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਇਹੀ ਨੀਤੀ ਪੰਜਾਬ ਵਿੱਚ ਵੀ ਲਾਗੂ ਕੀਤੀ ਗਈ ਸੀ ਜਿਸ ਤੋਂ ਬਾਅਦ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਜਲਦੀ ਹੀ ਈਡੀ ਪੰਜਾਬ ਵੱਲ ਵੀ ਰੁਖ਼ ਕਰ ਸਕਦੀ ਹੈ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਵੱਲ ਇਸ਼ਾਰਾ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਲਾਗੂ ਕੀਤੀ ਆਬਕਾਰੀ ਨੀਤੀ ਬਾਰੇ ਟਵੀਟ ਕੀਤਾ। ਇੰਨਾ ਹੀ ਨਹੀਂ ਉਸ ਨੇ ਇਸ ਬਾਰੇ ਪਿਛਲੇ ਸਾਲ ਈਡੀ ਨੂੰ ਸ਼ਿਕਾਇਤ ਵੀ ਭੇਜੀ ਹੈ। ਮਨਜਿੰਦਰ ਸਿਰਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਤੋਂ ਬਾਅਦ ਈਡੀ ਨੇ ਕਈ ਅਧਿਕਾਰੀਆਂ ਨੂੰ ਸੰਮਨ ਭੇਜੇ ਹਨ। ਉਨ੍ਹਾਂ ਦਾ ਅੰਦਾਜ਼ਾ ਹੈ ਕਿ ਜਲਦੀ ਹੀ ਈਡੀ ਇਸ 'ਤੇ ਕਾਰਵਾਈ ਕਰ ਸਕਦੀ ਹੈ।
<src=async "https://platform.twitter.com/widgets.js" charset="utf-8">
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਸਾਰੇ ਥੋਕ ਵਿਕਰੇਤਾਵਾਂ ਨੂੰ ਸੁਪਰ ਐਲ 1 ਲਾਇਸੈਂਸ ਦਿੱਤੇ ਗਏ ਅਤੇ 2 ਤੋਂ 15 ਫੀਸਦੀ ਮੁਨਾਫਾ ਦਿੱਤਾ ਗਿਆ। ਜਿਸ ਕਾਰਨ ਸ਼ਰਾਬ ਮਾਫੀਆ ਨੇ ਹਜ਼ਾਰਾਂ ਕਰੋੜ ਰੁਪਏ ਇਕੱਠੇ ਕੀਤੇ ਅਤੇ ਅੱਜ ਮਨੀਸ਼ ਸਿਸੋਦੀਆ ਜੇਲ੍ਹ ਵਿੱਚ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਕੀਤਾ ਗਿਆ ਹੈ। 'ਆਪ' ਨੇ ਸਰਕਾਰ ਬਣਨ ਤੋਂ ਬਾਅਦ ਪੰਜਾਬ 'ਚ ਵੀ ਇਹੀ ਨੀਤੀ ਲਿਆਂਦੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਵਿੱਚ ਸ਼ਰਾਬ ਨੀਤੀ ਵਿਰੁੱਧ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੇ 13 ਸਤੰਬਰ 2022 ਨੂੰ ਸੀਬੀਆਈ ਅਤੇ ਈਡੀ ਨੂੰ ਸ਼ਿਕਾਇਤ ਭੇਜ ਦਿੱਤੀ ਸੀ। ਜਿਸ ਵਿੱਚ ਸਭ ਕੁਝ ਦੱਸਿਆ ਗਿਆ ਕਿ ਇਹ ਨੀਤੀ ਕਿਵੇਂ ਬਣੀ। ਇੰਨਾ ਹੀ ਨਹੀਂ ਸ਼ਿਕਾਇਤ 'ਚ ਸਪੱਸ਼ਟ ਲਿਖਿਆ ਹੈ ਕਿ ਇਹ ਨੀਤੀ ਬਣਾਉਂਦੇ ਸਮੇਂ ਮਨੀਸ਼ ਸਿਸੋਦੀਆ ਨੇ ਦਿੱਲੀ ਸਥਿਤ ਆਪਣੇ ਘਰ 'ਤੇ ਮੀਟਿੰਗਾਂ ਵੀ ਕੀਤੀਆਂ ਸਨ।