ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਅਤੇ ਕਈ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਚੰਡੀਗੜ੍ਹ ਦੇ ਸੈਕਟਰ 20 ਪਹੁੰਚੀ ਹੈ ਜਿੱਥੇ ਪੰਜਾਬ ਐਕਸਾਈਜ਼ ਕਮਿਸ਼ਨਰ ਵਰੁਣ ਰੂਜ਼ਮ ਦੇ ਘਰ ਛਾਪੇਮਾਰੀ ਚੱਲ ਰਹੀ ਹੈ।