(Source: ECI/ABP News/ABP Majha)
ED Raid in Punjab: ਈਡੀ ਦਾ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ 'ਚ ਵੱਡਾ ਐਕਸ਼ਨ, ਇੱਕੋ ਵੇਲੇ 18 ਥਾਵਾਂ 'ਤੇ ਰੇਡ
ED Raid: ਈਡੀ ਦੀਆਂ ਟੀਮਾਂ ਨੇ ਇੱਕੋ ਵੇਲੇ ਪੰਜਾਬ ਤੇ ਹਰਿਆਣਾ ਦੇ ਕਰੀਬ 18 ਥਾਵਾਂ 'ਤੇ ਰੇਡ ਕੀਤੀ। ਇਸ ਵਿੱਚ ਪੰਚਕੂਲਾ ਤੇ ਮੁਹਾਲੀ ਸਮੇਤ ਹੋਰ ਇਲਾਕੇ ਸ਼ਾਮਲ ਹਨ, ਜਦੋਂਕਿ ਹਿਮਾਚਲ ਦੇ ਸੋਲਨ ਜ਼ਿਲ੍ਹੇ ਵਿੱਚ ਈਡੀ ਦੀ ਜਾਂਚ ਚੱਲ ਰਹੀ ਹੈ।
ED Raid in Punjab: ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕੋ ਵੇਲੇ ਵੱਡਾ ਐਕਸ਼ਨ ਕੀਤਾ ਹੈ। ਕੇਂਦੀ ਏਜੰਸੀ ਨੇ ਤਿੰਨੇ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਇੱਕੋ ਵੇਲੇ ਪੰਜਾਬ ਤੇ ਹਰਿਆਣਾ ਦੇ ਕਰੀਬ 18 ਥਾਵਾਂ 'ਤੇ ਰੇਡ ਕੀਤੀ। ਇਸ ਵਿੱਚ ਪੰਚਕੂਲਾ ਤੇ ਮੁਹਾਲੀ ਸਮੇਤ ਹੋਰ ਇਲਾਕੇ ਸ਼ਾਮਲ ਹਨ, ਜਦੋਂਕਿ ਹਿਮਾਚਲ ਦੇ ਸੋਲਨ ਜ਼ਿਲ੍ਹੇ ਵਿੱਚ ਈਡੀ ਦੀ ਜਾਂਚ ਚੱਲ ਰਹੀ ਹੈ।
ਸੂਤਰਾਂ ਮੁਤਾਬਕ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਚੱਲ ਰਹੀ ਹੈ, ਜੋ ਹੁੱਡਾ ਵਿੱਚ 70 ਕਰੋੜ ਰੁਪਏ ਦੇ ਫਰਜ਼ੀ ਰਿਫੰਡ ਘੁਟਾਲੇ ਨਾਲ ਸਬੰਧਤ ਹੈ। ਹੁੱਡਾ ਨੂੰ ਹੁਣ 'ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ' ਵਜੋਂ ਜਾਣਿਆ ਜਾਂਦਾ ਹੈ। ਹੁੱਡਾ ਦੇ ਕਰੀਬ ਛੇ ਅਧਿਕਾਰੀਆਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਘੇਰੇ ਵਿੱਚ ਹੈ।
ਏਜੰਸੀ ਦੇ ਸੂਤਰਾਂ ਮੁਤਾਬਕ ਗਲਤ ਤਰੀਕੇ ਨਾਲ ਪੈਸੇ ਰਿਫੰਡ ਕੀਤੇ ਗਏ ਹਨ। ਇਹ ਧੋਖਾਧੜੀ 2015 ਤੋਂ 2019 ਦਰਮਿਆਨ ਹੋਈ ਸੀ। ਇਸ ਮਾਮਲੇ 'ਚ ਹਰਿਆਣਾ ਦੀਆਂ ਕਈ ਰੀਅਲ ਅਸਟੇਟ ਕੰਪਨੀਆਂ ਤੇ ਅਧਿਕਾਰੀ ਰਡਾਰ 'ਤੇ ਹਨ। ਇਸ ਮਾਮਲੇ ਦੀਆਂ ਤਾਰਾਂ ਹਿਮਾਚਲ ਨਾਲ ਵੀ ਜੁੜੀਆਂ ਹੋਈਆਂ ਹਨ।
ਸੂਤਰਾਂ ਮੁਤਾਬਕ ਹਿਮਾਚਲ ਦੇ ਸੋਲਨ ਤੇ ਬੱਦੀ 'ਚ ਵੀ ਤਲਾਸ਼ੀ ਜਾਰੀ ਹੈ। ਕੁਝ ਸੇਵਾਮੁਕਤ ਅਧਿਕਾਰੀਆਂ ਸਮੇਤ ਕਈ ਸਰਕਾਰੀ ਅਧਿਕਾਰੀਆਂ ਤੇ ਪ੍ਰਾਈਵੇਟ ਲੋਕਾਂ ਦੇ ਟਿਕਾਣਿਆਂ 'ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੇ ਇਸ ਐਕਸ਼ਨ ਨੂੰ ਬੇਹੱਦ ਅਹਿਮ ਸਮਝਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ-Bandi Sikh: ਪ੍ਰੋ.ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਕੇ ਮਾਨ ਤੇ ਕੇਜਰੀਵਾਲ ਨੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ-ਅਕਾਲੀ ਦਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।