ED Raids: ਦਿੱਲੀ ਵਿੱਚ ਕਥਿਤੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪੰਜਾਬ ਵਿੱਚ ਵੀ ਰੇਡ ਕੀਤੀ ਹੈ। ਬੀਜੇਪੀ ਨੇ ਇਹ ਦਾਅਵਾ ਕੀਤਾ ਹੈ ਕਿ ਜਿਵੇਂ ਦਿੱਲੀ ਵਿੱਚ ਸ਼ਰਾਬ ਘੁਟਾਲਾ ਹੋਇਆ ਸੀ ਉਸ ਤਰਜ 'ਤੇ ਪੰਜਾਬ ਵਿੱਚ ਵੀ ਵੱਡਾ ਸਕੈਮ ਹੋਇਆ ਹੈ। ਇਸ ਲਈ ਈਡੀ ਦੇ ਅਧਿਕਾਰੀਆਂ ਨੇ ਪੰਜਾਬ ਵਿੱਚ ਰੇਡ ਕੀਤੀ ਹੈ। 



ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਚੰਡੀਗੜ੍ਹ ਦੇ ਸੈਕਟਰ 20 ਪਹੁੰਚੀ ਹੈ ਜਿੱਥੇ  ਪੰਜਾਬ ਐਕਸਾਈਜ਼ ਕਮਿਸ਼ਨਰ ਵਰੁਣ ਰੂਜ਼ਮ ਦੇ ਘਰ ਛਾਪੇਮਾਰੀ ਚੱਲ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ BJP ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਬਹੁਤ ਜਲਦ ਪੰਜਾਬ ਦੀ ਸ਼ਰਾਬ ਨੀਤੀ ਦਾ ਹਿਸਾਬ ਲਿਆ ਜਾਵੇਗਾ। 


ਸਿਰਸਾ ਨੇ ਕਿਹਾ ਕਿ ਮੈਂ ਈਡੀ ਨੂੰ ਸਾਲ 2022 'ਚ ਲਿਖਤੀ ਸ਼ਿਕਾਇਤ ਦਿੱਤੀ ਸੀ। ਜਿਸ ਵਿੱਚ ਦੱਸਿਆ ਗਿਆ ਸੀ ਕਿ 30 ਮਈ 2022 ਨੂੰ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਮੀਟਿੰਗ ਹੋਈ ਸੀ। ਇਹ ਬੈਠਕ ਸ਼ਰਾਬ ਪੋਲਿਸੀ ਨੂੰ ਤਿਆਰ ਕਰਨ ਸਬੰਧੀ ਕੀਤੀ ਗਈ ਸੀ। ਇਸ ਵਿੱਚ ਪੰਜਾਬ ਦੇ ਮੰਤਰੀ ਤੇ ਆਈਏਐਸ ਅਫ਼ਸਰ ਵੀ ਸ਼ਾਮਲ ਹੋਏ ਸਨ। 



ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਐਕਸਾਈਜ਼ ਕਮਿਸ਼ਨਰ ਵਰੁਣ ਰੂਜ਼ਮ ਤੇ ਦਿੱਲੀ ਸ਼ਰਾਬ ਘੁਟਾਲੇ ਦੇ ਮੁੱਖ ਮੁਲਜ਼ਮ ਵਿਜੇ ਨਾਇਰ ਵੀ ਮੀਟਿੰਗ ਵਿੱਚ ਪਹੁੰਚੇ ਸਨ। ਸਿਰਸਾ ਨੇ ਕਿਹਾ ਕਿ ਸ਼ਰਾਬ ਨੀਤੀ ਦਾ ਜਿਹੜਾ ਮਾਡਲ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਉਹ ਹੀ ਮਾਡਲ ਪੰਜਾਬ ਵਿੱਚ ਲਿਆਂਦਾ ਗਿਆ। 



ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਿਵੇਂ ਦਿੱਲੀ 'ਚ ਸ਼ਰਾਬ ਘੁਟਾਲੇ ਦੀਆਂ ਪਰਤਾਂ ਖੁੱਲ੍ਹ ਰਹੀਆਂ ਹਨ ਉਵੇਂ ਹੀ ਪੰਜਾਬ ਵਿੱਚ ਵੀ ਸ਼ਰਾਬ ਨੀਤੀ ਦੀਆਂ ਪਰਤਾਂ ਖੁੱਲ੍ਹਣਗੀਆਂ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਇਸ ਵਿੱਚ ਸ਼ਾਮਲ ਹੁੰਦੇ ਦਿਖਾਈ ਦੇਣਗੇ। ਸਿਰਸਾ ਨੇ ਕਿਹਾ ਕਿ ਜਿਹਨਾਂ ਨੇ ਪੰਜਾਬ ਨੂੰ ਲੁੱਟਿਆ ਹੈ ਜਲਦ ਹੀ ਉਹਨਾਂ ਤੋਂ ਹਿਸਾਬ ਮੰਗਿਆ ਜਾਵੇਗਾ। 




ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।