ED Raid In Punjab: ਕਾਂਗਰਸ ਦੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਘਰ ED ਦੀ ਰੇਡ
ED Raid In Punjab: ਟਾਂਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਘਰ ed ਦੀ ਰੇਡ ਹੋਈ ਹੈ। ਸੂਤਰਾਂ ਅਨੁਸਾਰ ਇਹ ਰੇਡ ਸੰਗਤ ਸਿੰਘ ਦੇ ਪਿੰਡ ਵਾਲੇ ਘਰ ਪਿੰਡ ਗਿਲਜੀਆਂ ਵਿੱਚ ਹੋਈ ਹੈ।
Punjab News: ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਘਰ ed ਦੀ ਰੇਡ ਹੋਈ ਹੈ। ਸੂਤਰਾਂ ਅਨੁਸਾਰ ਇਹ ਰੇਡ ਸੰਗਤ ਸਿੰਘ ਦੇ ਪਿੰਡ ਵਾਲੇ ਘਰ ਪਿੰਡ ਗਿਲਜੀਆਂ ਵਿੱਚ ਹੋਈ ਹੈ। ਪਰ ਹਲੇ ਤਕ ed ਦੇ ਕਿਸੇ ਅਧਿਕਾਰੀ ਵਲੋ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਜ਼ਿਕਰ ਕਰ ਦਈਏ ਕਿ ਈਡੀ ਨੇ ਵੀਰਵਾਰ ਸਵੇਰੇ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਅਮਲੋਹ ਵਿੱਚ ਸਾਧੂ ਸਿੰਘ ਧਰਮਸੋਤ ਦੇ ਘਰ ਅਤੇ ਟਾਂਡਾ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਦੋਵਾਂ ਥਾਵਾਂ 'ਤੇ ਤਲਾਸ਼ੀ ਜਾਰੀ ਹੈ।
ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਛਾਪਾ ਮਾਰਿਆ ਹੈ। ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ। ਤਲਾਸ਼ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ 'ਚ ਸਨ। ਧਰਮਸੋਤ ਨੂੰ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਧਰਮਸੋਤ ਦੇ ਘਰ ਪਹੁੰਚੇ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ।
ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਨਜ਼ਦੀਕੀ ਸਾਥੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ 'ਚ ਸਥਿਤ ਹਰਮੋਹਿੰਦਰ ਸਿੰਘ ਦੇ ਕਰੀਬੀ ਸਾਥੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਕਰਨ ਲਈ ਕੁਝ ਟੀਮਾਂ ਵੀ ਪਹੁੰਚੀਆਂ ਹਨ।
ਪੰਜਾਬ ਵਿਜੀਲੈਂਸ ਦੇ ਰਾਡਾਰ 'ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹੈ।