Bathinda:ਸਰਕਾਰੀ ਸਕੂਲਾਂ 'ਚ ਦਾਖਲੇ ਦਾ ਟਾਰਗੇਟ ਨਾ ਹਾਸਲ ਕਰਨ 'ਤੇ ਪ੍ਰਿੰਸੀਪਲਾਂ ਦੀ ਸਿੱਖਿਆ ਵਿਭਾਗ ਨੇ ਲਾਈ ਕਾਲਸ, ਜਾਰੀ ਹੋਇਆ ਨੋਟਿਸ
Notice to principals of 6 schools of Bathinda : ਪ੍ਰਾਇਮਰੀ ਸਿੱਖਿਆ ਅਫ਼ਸਰ ਸੰਗਤ ਬਲਾਕ ਜ਼ਿਲ੍ਹਾ ਬਠਿੰਡਾ ਨੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ
Bathinda News : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਣ ਸੂਬੇ ਦੇ ਸਰਕਾਰੀ ਸਕੂਲਾਂ 'ਤੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਹਰ ਸਕੂਲ ਨੂੰ ਟਾਰਗੇਟ ਦਿੱਤੇ ਸਨ। ਹੁਣ ਜਿਹੜੇ ਸਕੂਲਾਂ ਨੇ ਇਹ ਟਾਰਗੇਟ ਹਾਸਲ ਨਹੀਂ ਕੀਤਾ ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਦੇ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਮਿੱਥੇ ਟੀਚਿਆਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਵਾਧਾ ਨਹੀਂ ਕਰ ਸਕੇ ਹਨ।
ਪ੍ਰਾਇਮਰੀ ਸਿੱਖਿਆ ਅਫ਼ਸਰ ਸੰਗਤ ਬਲਾਕ ਜ਼ਿਲ੍ਹਾ ਬਠਿੰਡਾ ਨੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 10 ਦਿਨਾਂ ਦੇ ਅੰਦਰ ਜਵਾਬ ਦੇਣਾ ਹੋਵੇਗਾ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ।
ਨੋਟਿਸ ਵਿੱਚ ਇਨ੍ਹਾਂ ਸਕੂਲਾਂ ਦੇ ਇੰਚਾਰਜਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਨੋਟਿਸ ਤੋਂ ਬਾਅਦ 10 ਦਿਨਾਂ ਦੇ ਅੰਦਰ ਦਾਖਲਾ ਪੂਰਾ ਕਰਦੇ ਹੋ ਤਾਂ ਕਾਰਨ ਦੱਸੋ ਨੋਟਿਸ ਰੱਦ ਕਰ ਦਿੱਤਾ ਜਾਵੇਗਾ ਅਤੇ ਦਾਖਲਾ ਨਾ ਹੋਣ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਨੋਟਿਸ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਗਿਆ ਹੈ ਕਿ 'ਅਜਿਹਾ ਕਰਕੇ ਤੁਸੀਂ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਦੀ ਧਾਰਾ 10 ਦੇ ਤਹਿਤ ਆਪਣੇ ਆਪ ਨੂੰ ਸਜ਼ਾ ਲਈ ਜਵਾਬਦੇਹ ਬਣਾਇਆ ਹੈ।
ਇਨ੍ਹਾਂ ਪ੍ਰਿੰਸੀਪਲਾਂ ਨੂੰ ਨੋਟਿਸ ਹੋਇਆ ਜਾਰੀ
1. ਕੁਲਵਿੰਦਰ ਕੌਰ, ਗਹਰੀ ਭੁੱਟਰ ਸਕੂਲ
2. ਹਰਦੀਪ ਕੁਮਾਰ, ਤਿਓਣਾ ਸਕੂਲ
3. ਸੁਮਿਤ ਕੁਮਾਰ, ਚੱਕ ਅਤਰ ਸਿੰਘ ਵਾਲਾ ਸਕੂਲ
4. ਜਗਦੀਸ਼ ਕੁਮਾਰ, ਚੱਕ ਰੁਲਦੂ ਸਿੰਘ ਵਾਲਾ ਸਕੂਲ
5. ਪਵਨ ਕੁਮਾਰ, ਮੱਲੇਵਾਲਾ ਸਕੂਲ
6. ਤਨੁਜ ਕੁਮਾਰ, ਰਾਏਕੇ ਕਲਾਂ ਸਕੂਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
Education Loan Information:
Calculate Education Loan EMI