ਸਿੱਖਿਆ ਵਿਭਾਗ ਵੱਲੋਂ ਬਦਲੀਆਂ ਬਾਰੇ ਨਵਾਂ ਹੁਕਮ ਜਾਰੀ
ਸਿੱਖਿਆ ਵਿਭਾਗ ਵੱਲੋਂ ਈਟੀਟੀ, ਐਚਟੀ ਤੇ ਸੀਐਚਟੀ ਦੇ 24 ਮਾਰਚ ਨੂੰ ਜਾਰੀ ਕੀਤੇ ਪਹਿਲੇ ਗੇੜ ਦੀਆਂ ਬਦਲੀਆਂ ਤੇ 9 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਬਦਲੀਆਂ ਦੇ ਹੁਕਮ 25 ਮਈ, 2021 ਤੋਂ ਲਾਗੂ ਕੀਤੇ ਜਾਣਗੇ। ਇਹ ਆਰਡਰ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ: ਸਿੱਖਿਆ ਵਿਭਾਗ ਵੱਲੋਂ ਈਟੀਟੀ, ਐਚਟੀ ਤੇ ਸੀਐਚਟੀ ਦੇ 24 ਮਾਰਚ ਨੂੰ ਜਾਰੀ ਕੀਤੇ ਪਹਿਲੇ ਗੇੜ ਦੀਆਂ ਬਦਲੀਆਂ ਤੇ 9 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਬਦਲੀਆਂ ਦੇ ਹੁਕਮ 25 ਮਈ, 2021 ਤੋਂ ਲਾਗੂ ਕੀਤੇ ਜਾਣਗੇ। ਇਹ ਆਰਡਰ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।
ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਪ੍ਰਾਇਮਰੀ ਕਾਡਰ ਦੇ ਅਧਿਆਪਕ ਭਾਵ ਈਟੀਟੀ, ਐਚਟੀ ਤੇ ਸੀਐਚਟੀ ਦੀਆਂ ਬਦਲੀਆਂ 18 ਮਈ ਨੂੰ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਕਾਫੀ ਗਿਣਤੀ ਵਿੱਚ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਅਧਿਆਪਕਾਂ ਦੀ ਘਾਟ ਹੋਵੇਗੀ।
ਇਸ ਤੋਂ ਇਲਾਵਾ ਪ੍ਰਾਇਮਰੀ ਅਧਿਆਪਕਾਂ ਦੀ ਨਵੀਂ ਨਿਯੁਕਤੀ ਸਬੰਧੀ ਕੇਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੈਂਡਿੰਗ ਹੈ। ਉਪਰੋਕਤ ਸਥਿਤੀ ਦੇ ਸਨਮੁਖ ਵਿਭਾਗ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਪ੍ਰਾਇਮਰੀ ਕਾਡਰ ਦੇ ਅਧਿਆਪਕ ਈਟੀਟੀ, ਐਚਟੀ ਤੇ ਸੀਐਚਟੀ ਦੀਆਂ ਬਦਲੀਆਂ ਮਿਤੀ 25 ਮਈ 2021 ਤੋਂ ਲਾਗੂ ਕੀਤੀਆਂ ਜਾਣਗੀਆਂ। ਈਟੀਟੀ, ਐਚਟੀ ਤੇ ਸੀਐਚਟੀ ਦੀਆਂ ਬਦਲੀਆਂ ਦੇ ਹੁਕਮ 25 ਮਈ ਤੋਂ ਲਾਗੂ ਕੀਤੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Education Loan Information:
Calculate Education Loan EMI