Education Loan Information:
Calculate Education Loan EMIਪੰਜਾਬ ਸਕੂਲ ਸਿੱਖਿਆ ਵਿਭਾਗ 'ਚ ਅਸਾਮੀਆਂ ਲਈ ਅਰਜ਼ੀਆਂ ਦੀ ਤਾਰੀਖ਼ 'ਚ ਵਾਧਾ
ਏਬੀਪੀ ਸਾਂਝਾ | 23 Apr 2020 01:42 PM (IST)
ਸਿੱਖਿਆ ਵਿਭਾਗ ਪੰਜਾਬ ਵੱਲੋਂ ਹੁਣ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਮਿਤੀ 1 ਜੂਨ, 2020 ਤੇ ਫੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 8 ਜੂਨ, 2020 ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਭਰੀਆਂ ਜਾਣ ਵਾਲੀਆਂ ਹੈੱਡ ਮਾਸਟਰ/ਹੈੱਡ ਮਿਸਟ੍ਰੈਸ ਦੀਆਂ 311 ਅਸਾਮੀਆਂ, ਪ੍ਰਿੰਸੀਪਲ ਦੀਆਂ 158 ਅਸਾਮੀਆਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਆਂ 75 ਅਸਾਮੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਰੀਕ ਵਿਚ ਇਕ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਗਈ ਸੀ ਕਿ ਇਸ ਭਰਤੀ ਲਈ ਅਪਲਾਈ ਕੀਤੇ ਜਾਣ, ਫ਼ੀਸ ਭਰਨ ਦੀ ਤਰੀਕ ਵਿਚ ਵਾਧਾ ਕੀਤਾ ਜਾਵੇ। ਇਸ ਤਹਿਤ ਅੱਜ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਆਖ਼ਰੀ ਤਾਰੀਖ਼ ਵਿਚ ਇਕ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਹੁਣ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਮਿਤੀ 1 ਜੂਨ, 2020 ਤੇ ਫੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 8 ਜੂਨ, 2020 ਕਰ ਦਿੱਤੀ ਗਈ ਹੈ।