(Source: ECI/ABP News/ABP Majha)
PSEB: ਹੁਣ ਪੇਪਰ ਲੀਕ ਨਹੀਂ ਹੋਣਗੇ, ਸਿੱਖਿਆ ਵਿਭਾਗ ਨੇ ਪੁਰਾਣਾ ਜੁਗਾੜ ਛੱਡ ਕੇ ਵਰਤੀ ਨਵੀਂ ਤਕਨੀਕ, ਇਸੇ ਸਾਲ ਹੋਵੇਗੀ ਲਾਗੂ
Education Department Punjab: ਇਸ ਜ਼ਰੀਏ ਪ੍ਰੀਖਿਆ ਨੂੰ ਕਿਵੇਂ ਸੁਚਾਰੂ ਤਰੀਕੇ ਨਾਲ ਕਰਵਾਉਣਾ ਹੈ, ਇਸ ਬਾਰੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ, ਕੇਂਦਰ ਸੁਪਰਡੈਂਟ, ਮੁੱਖ ਦਫ਼ਤਰ ਨਾਲ ਸਬੰਧਤ ਸੁਪਰਵਾਈਜ਼ਰ, ਸੀਨੀਅਰ ਸਹਾਇਕ ਤੇ ਜ਼ਿਲ੍ਹਾ
Education Department Punjab: ਸੂਬੇ 'ਚ ਬੋਰਡ ਦੀਆਂ ਪ੍ਰੀਖਿਆਵਾਂ 'ਚ ਪੇਪਰ ਲੀਕ ਹੋਣ ਦੇ ਮਾਮਲਿਆਂ ਨੇ ਸਿੱਖਿਆ ਵਿਭਾਗ ਨੂੰ ਚੱਕਰਾਂ ਵਿੱਚ ਪਾਇਆ ਹੋਇਆ ਹੈ। ਪਿਛਲੇ ਸਾਲ ਵੀ 12ਵੀਂ ਦਾ ਅੰਗਰੇਜ਼ੀ ਦਾ ਇੱਕ ਪੇਪਰ ਲੀਕ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਸਿੱਖਿਆ ਵਿਭਾਗ ਨੇ ਇੱਕ ਨਵੀਂ ਤਕਨੀਕ ਵਰਤੀ ਹੈ।
ਇਸ ਵਾਰ ਸੈਸ਼ਨ 2023-24 ਲਈ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਖ਼ਤ ਤਿਆਰੀ ਕੀਤੀ ਗਈ। ਪ੍ਰੀਖਿਆਵਾਂ ਦੌਰਾਨ ਪ੍ਰਸ਼ਨ ਪੱਤਰ ਲੀਕ ਨਾ ਹੋਵੇ, ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਥੀ) ਨੇ ਵਿਸ਼ੇਸ਼ ਰਣਨੀਤੀ ਬਣਾਈ ਹੈ। ਨਵੀਂ ਯੋਜਨਾ ਤਹਿਤ ਪ੍ਰਸ਼ਨ ਪੱਤਰ ਬੈਂਕਾਂ ਜ਼ਰੀਏ ਪ੍ਰੀਖਿਆ ਕੇਂਦਰਾਂ 'ਤੇ ਭੇਜਣ ਦੀ ਬਜਾਏ ਆਨਲਾਈਨ ਪੋਰਟਲ ਰਾਹੀਂ ਭੇਜੇ ਜਾਣਗੇ।
ਪ੍ਰੀਖਿਆ ਤੋਂ ਅੱਧਾ ਘੰਟਾ ਪਹਿਲਾਂ ਪ੍ਰੀਖਿਆ ਕੇਂਦਰਾਂ ਦੇ ਸੁਪਰਡੈਂਟ ਨੂੰ ਪ੍ਰਸ਼ਨ ਪੱਤਰ ਮਿਲਣਗੇ। ਇਸ ਸਬੰਧੀ ਪੀਐੱਸਈਬੀ ਨੇ ਟ੍ਰਾਇਲ ਸ਼ੁਰੂ ਕਰ ਦਿੱਤਾ ਹੈ ਤੇ ਬੋਰਡ ਵੱਲੋਂ ਡਮੀ ਪ੍ਰੀਖਿਆਵਾਂ ਵੀ ਕਰਵਾਈਆਂ ਜਾ ਰਹੀਆਂ ਹਨ।
ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਮਾਰਚ 'ਚ 12ਵੀਂ ਜਮਾਤ ਦੇ ਪ੍ਰੈਕਟੀਕਲ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਆਨਲਾਈਨ ਪੋਰਟਲ ਰਾਹੀਂ ਹੀ ਭੇਜੇ ਜਾਣਗੇ ਜਿਸ ਨੂੰ ਭਵਿੱਖ 'ਚ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਲਈ ਲਾਗੂ ਕੀਤਾ ਜਾਵੇਗਾ। ਬੋਰਡ ਮੈਨੇਜਮੈਂਟ ਮੁਤਾਬਕ, 12ਵੀਂ ਦੀ ਫਿਜ਼ਿਕਸ, ਬਾਇਓਲਾਜੀ, ਕੈਮਿਸਟਰੀ, ਫੰਡਾਮੈਂਟਲ ਆਫ ਬਿਜ਼ਨਸ ਤੇ ਹੋਮ ਸਾਇੰਸ ਦੇ ਪ੍ਰੈਕਟੀਕਲ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਆਨਲਾਈਨ ਭੇਜੇ ਜਾਣਗੇ।
ਹਾਲਾਂਕਿ ਇਸ ਜ਼ਰੀਏ ਪ੍ਰੀਖਿਆ ਨੂੰ ਕਿਵੇਂ ਸੁਚਾਰੂ ਤਰੀਕੇ ਨਾਲ ਕਰਵਾਉਣਾ ਹੈ, ਇਸ ਬਾਰੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ, ਕੇਂਦਰ ਸੁਪਰਡੈਂਟ, ਮੁੱਖ ਦਫ਼ਤਰ ਨਾਲ ਸਬੰਧਤ ਸੁਪਰਵਾਈਜ਼ਰ, ਸੀਨੀਅਰ ਸਹਾਇਕ ਤੇ ਜ਼ਿਲ੍ਹਾ ਮੈਨੇਜਰਾਂ ਦਾ ਗਰੁੱਪ ਬਣਾਇਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ