ਚੰਡੀਗੜ੍ਹ:  ਪੰਜਾਬ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।


ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਿੱਖਿਆ ਵਿਭਾਗ ਵਾਪਸ ਲੈ ਲਿਆ ਗਿਆ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ।


ਕਿਸ ਨੂੰ ਕਿਹੜਾ ਮਹਿਕਮਾ


ਅਮਨ ਅਰੋੜਾ: ਸੂਚਨਾ ਅਤੇ ਲੋਕ ਸੰਪਰਕ, ਹਾਊਸਿੰਗ ਅਤੇ ਸ਼ਹਿਰੀ ਵਿਕਾਸ।


ਡਾ: ਇੰਦਰਬੀਰ ਸਿੰਘ ਨਿੱਝਰ: ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ।


ਫੌਜਾ ਸਿੰਘ ਸਰਾਰੀ: ਸੁਤੰਤਰਤਾ ਸੈਨਾਨੀ, ਰੱਖਿਆ ਸੇਵਾ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ।


ਚੇਤਨ ਸਿੰਘ ਜੋੜਾਮਾਜਰਾ: ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣ।


ਅਨਮੋਲ ਗਗਨ ਮਾਨ: ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਅਤੇ ਤਰੱਕੀ, ਕਿਰਤ ਅਤੇ ਸ਼ਿਕਾਇਤਾਂ ਦਾ ਨਿਵਾਰਨ।


 


 




 


 


 




 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ