ਪੜਚੋਲ ਕਰੋ

ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਸਿੱਖਿਆ ਅਹਿਮ ਸਾਧਨ : ਕੈਬਨਿਟ ਮੰਤਰੀ ਬਲਜੀਤ ਕੌਰ

ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

ਮੋਹਾਲੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ। ਡਾ. ਬੀਆਰ ਅੰਬੇਡਕਰ ਭਵਨ, ਮੋਹਾਲੀ ਵਿਖੇ ਐਸਸੀ ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ।

ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ। ਡਾ. ਬੀਆਰ ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾ. ਬੀਆਰ ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਂਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ  ਸਕਦਾ ਹੈ।

ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ 'ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਟ੍ਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।

ਉਨ੍ਹਾਂ ਡਾ. ਬੀਆਰ ਅੰਬੇਡਕਰ ਭਵਨ ਦੇ ਪ੍ਰਬੰਧਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੈਂਟਾ ਨੇ ਸਿਖਲਾਈ ਪ੍ਰੋਗਰਾਮ ਦਾ ਦੌਰਾ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਟ੍ਰੇਨਰਾਂ ਨੂੰ ਭਵਿੱਖੀ ਕਾਰਵਾਈ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਡਾਇਰੈਕਟਰ ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget