ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੰਨਿਆ ਹੈ ਕਿ ਪੰਜਾਬ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ। ਬੈਂਸ ਨੇ ਕਿਹਾ ਕਿ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ