Punjab News : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 (5 ਸਤੰਬਰ) ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿੱਚ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।


ਸਰਕਾਰ ਵੱਲੋਂ ਦਿੱਤੇ ਜਾਣਦੇ ਇਹ ਪੁਰਸਕਾਰ 


 ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  5  ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।


ਸਕੂਲ ਸਿੱਖਿਆ ਨੇ ਸਨਮਾਨ ਲਈ ਚੁਣੇ ਗਏ ਅਧਿਆਪਕਾਂ ਨੂੰ ਦਿੱਤੀ ਵਧਾਈ 


 ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।


 ਮੋਗਾ ਵਿੱਚ ਕਰਵਾਇਆ ਜਾਵੇਗਾ ਸਮਾਗਮ


ਸਿੱਖਿਆ ਮੰਤਰੀ  ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।


 ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Punjab Breaking News LIVE: ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ, ਹਰਿਆਣਾ ਗੁਰਦੁਆਰਾ ਕਮੇਟੀ 'ਚ ਵੱਡੀ ਹਲਚਲ


ਇਹ ਵੀ ਪੜ੍ਹੋ : Chandrayaan 3: ਹੁਣ ਚੰਦ 'ਤੇ ਇਨਸਾਨ ਨੂੰ ਭੇਜ ਸਕੇਗਾ ISRO! ਮਿਲੀ ਵੱਡੀ ਸਫ਼ਲਤਾ, ਲੈਂਡਰ ਵਿਕਰਮ ਨੇ ਕੀਤਾ Lift Off


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


 


Education Loan Information:

Calculate Education Loan EMI