ਪੜਚੋਲ ਕਰੋ
(Source: ECI/ABP News)
ਸੜਕ ਹਾਦਸੇ 'ਚ ਜਾਨਾਂ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ
Fazilka News : ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਫਾਜਿ਼ਲਕਾ ਜਿ਼ਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
![ਸੜਕ ਹਾਦਸੇ 'ਚ ਜਾਨਾਂ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ Education Minister Harjot Bains his grief with the families of the Teachers who lost their lives in the Road Accident ਸੜਕ ਹਾਦਸੇ 'ਚ ਜਾਨਾਂ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ](https://feeds.abplive.com/onecms/images/uploaded-images/2023/04/04/9f0b9d992d81f5af1234ad3fec2bcc0f1680621048092345_original.jpg?impolicy=abp_cdn&imwidth=1200&height=675)
Harjot Bains
Fazilka News : ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਫਾਜਿ਼ਲਕਾ ਜਿ਼ਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਿ਼ਲ੍ਹੇ ਦੇ ਦੌਰੇ 'ਤੇ ਪੁੱਜੇ।ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੁਖਦਾਈ ਹਾਦਸੇ ਵਿਚ ਜਾਨ ਗੁਆਉਣ ਵਾਲੇ ਮ੍ਰਿਤਕ ਅਧਿਆਪਕਾਂ ਦੇ ਘਰ ਜਾ ਕੇ ਪਰਿਵਾਰ ਨਾਲ ਆਪਣੀ ਸੰਵੇਦਨਾ ਸਾਂਝੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਅਧਿਆਪਕਾਂ ਦੇ ਬੇਵਕਤੇ ਚਲੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਸਿੱਖਿਆ ਵਿਭਾਗ ਨੇ ਵੀ ਆਪਣੇ ਹੋਣਹਾਰ ਅਧਿਆਪਕ ਗੁਆਏ ਹਨ। ਉਨ੍ਹਾਂ ਨੇ ਮ੍ਰਿਤਕ ਅਧਿਆਪਕਾਂ ਦੀ ਆਤਮਿਕ ਸਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਇੰਨ੍ਹਾਂ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ਕ ਇੰਨ੍ਹਾਂ ਅਧਿਆਪਕਾਂ ਦੇ ਜਾਣ ਨਾਲ ਪਿਆ ਘਾਟਾ ਕਿਸੇ ਵੀ ਤਰਾਂ ਨਾਲ ਪੂਰਾ ਨਹੀਂ ਕੀਤਾ ਜਾ ਸਕਦਾ ਹੈ ਪਰ ਸਰਕਾਰੀ ਪਾਲਿਸੀ ਅਨੁਸਾਰ ਜ਼ੋ ਵੀ ਸੰਭਵ ਹੋਇਆ ਪਰਿਵਾਰਾਂ ਦੀ ਮਦਦ ਕਰੇਗੀ।
ਦੱਸ ਦੇਈਏ ਕਿ ਪਿਛਲੇ ਦਿਨੀ ਫਾਜਿ਼ਲਕਾ ਜ਼ਿਲ੍ਹੇ ਦੇ ਅਧਿਆਪਕ ਇੱਕ ਵਾਹਨ ਰਾਹੀਂ ਆਪਣੀ ਡਿਊਟੀ 'ਤੇ ਜਾ ਰਹੇ ਸਨ। ਇਸ ਹਾਦਸੇ ਵਿਚ ਫਾਜਿਲ਼ਕਾ ਜਿ਼ਲ੍ਹੇ ਦੇ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਸੀ। ਜਿੰਨ੍ਹਾਂ ਅਧਿਆਪਕਾਂ ਦੀ ਇਸ ਹਾਦਸੇ ਵਿਚ ਮੌਤ ਹੋਈ ਸੀ ਉਨ੍ਹਾਂ ਵਿਚ ਪ੍ਰਿੰਸ ਕੰਬੋਜ਼ ਵਾਸੀ ਪੀਰ ਮੁਹੰਮਦ, ਕੰਚਨ ਚੁੱਘ ਵਾਸੀ ਅਗਰਵਾਲ ਕਲੋਨੀ ਜਲਾਲਾਬਾਦ ਅਤੇ ਮਨਿੰਦਰ ਕੌਰ ਨਿਵਾਸੀ ਪਿੰਡ ਕਮਰੇ ਵਾਲਾ ਜਲਾਲਾਬਾਦ ਦੇ ਨਾਂਅ ਸ਼ਾਮਿਲ ਸਨ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜਰ ਸਨ ਅਤੇ ਉਨ੍ਹਾਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਜਲਾਲਾਬਾਦ ਦੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਟਰੱਕ ਯੁਨੀਅਨ ਪ੍ਰਧਾਨ ਅੰਕੁਸ਼ ਮੁਟਨੇਜਾ, ਟੋਨੀ ਛਾਬੜਾ, ਜਰਨੈਲ ਸਿੰਘ ਮੁਖੀਜਾ, ਕਪਤਾਨ ਛਾਬੜਾ, ਦੇਵਰਾਜ ਸ਼ਰਮਾ, ਪਿੰਟਾ ਚੁੱਘ ਵੀ ਹਾਜਰ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)