(Source: ECI/ABP News/ABP Majha)
Punjab news: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ, 18 ਅਗਸਤ ਤੱਕ ਪੋਰਟਲ ਖੋਲ੍ਹਣ ਦੇ ਆਦੇਸ਼
Punjab News: ਹਰਜੋਤ ਸਿੰਘ ਬੈਂਸ ਨੇ ਸਿੱਖਿਆ ਪ੍ਰੋਵਾਈਡਰ/ਆਈਈ/ਈਜੀਐਸ/ਐਸਟੀਆਰ/ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।
Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਪ੍ਰੋਵਾਈਡਰ/ਆਈਈ/ਈਜੀਐਸ/ਐਸਟੀਆਰ/ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈਈ, ਈਜੀਐਸ, ਐਸਟੀਆਰ, ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਮੇਂ ਦੌਰਾਨ ’ਕੱਚੇ ਅਧਿਆਪਕ ਕਹਿ ਕੇ ਇਨ੍ਹਾਂ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਈ ਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸਣ ਵੀ ਕੀਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 12710 ਅਧਿਆਪਕਾਂ ਨੂੰ ਰੈਗੂਲਰਰਾਈਜ ਕਰਨ ਸਬੰਧੀ ਲੈਟਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਅਧਿਆਪਕ ਵੀ ਬਾਕੀ ਅਧਿਆਪਕਾਂ ਵਾਂਗ ਰਾਜ ਪੁਰਸਕਾਰ ਲੈਣ ’ਤੇ ਇਨ੍ਹਾਂ ਨੂੰ ਵੀ ਅਪਲਾਈ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਹੁਣ ਤੱਕ ਰਾਜ ਪੁਰਸਕਾਰ ਤੋਂ ਵਾਂਝੇ ਰੱਖੇ ਜਾਣਾ ਗਲਤ ਸੀ। ਇਸ ਲਈ ਇਸ ਵਾਰ ਰਾਜ ਪੁਰਸਕਾਰਾਂ ਵਿੱਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਤੋਂ ਇਲਾਵਾ 5 ਵਿਸ਼ੇਸ਼ ਪੁਰਸਕਾਰ ਇਸ ਵਰਗ ਦੇ ਅਧਿਆਪਕਾਂ ਲਈ ਰਾਖਵੇਂ ਰੱਖੇ ਗਏ ਹਨ ਤੇ ਅਗਾਮੀ ਸਾਲ ਤੋਂ ਇਹਨਾਂ ਅਧਿਆਪਕਾਂ ਨੂੰ ਦੂਜੇ ਅਧਿਆਪਕਾਂ ਦੇ ਨਾਲ ਹੀ ਪੁਰਸਕਾਰ ਲੈਣ ਵਾਸਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ।
ਇਸ ਸੈਸ਼ਨ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹੋਏ ’ਰਾਜ ਪੁਰਸਕਾਰ’ ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ ਸਿੱਖਿਆ ਮੰਤਰੀ ਵੱਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ 18 ਅਗਸਤ 2023 ਤੱਕ ਖੁੱਲ੍ਹਾ ਰਹੇਗਾ।
ਇਹ ਵੀ ਪੜ੍ਹੋ: Modi Vs Rahul: ਪੀਐਮ ਮੋਦੀ ਤੇ ਰਾਹੁਲ ਗਾਂਧੀ ਵਿਚਾਲੇ ਛਿੜੀ ਜੰਗ, ਕੌਣ ਜ਼ਿਆਦਾ ਪ੍ਰਸਿਧ, ਜਾਰੀ ਹੋਇਆ ਸੋਸ਼ਲ ਮੀਡੀਆ ਡਾਟਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।