ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਟ੍ਰੇਨਿੰਗ ਲਈ ਆਈਆਈਐਮ (IIM) ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਤੀਜਾ ਬੈਚ ਹੈ ਜਿਸ ਨੂੰ ਟ੍ਰੇਨਿੰਗ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।



ਹੁਣ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਨਾਲ ਐਮਓਯੂ ਸਾਈਨ ਕੀਤਾ ਹੈ। ਇਹ ਸਮਝੌਤਾ ਇਸ ਮਹੀਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ 'ਆਪ' ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੁਆਰਾ ਸਾਈਨ ਹੋਇਆ ਸੀ।


ਇਹ ਵੀ ਪੜ੍ਹੋ: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ


72 ਅਧਿਆਪਕ ਟ੍ਰੇਨਿੰਗ ਲਈ ਜਾਣਗੇ


ਪਹਿਲੇ ਬੈਚ ਵਿੱਚ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜਿਆ ਜਾਵੇਗਾ। ਇਹ ਟ੍ਰੇਨਿੰਗ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਆਉਣ ਵਾਲੀਆਂ ਅਰਜ਼ੀਆਂ ਵਿੱਚ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਅੱਗੇ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਸਿਖਲਾਈ ਲੈ ਚੁੱਕੇ ਹਨ। 



ਦਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਦੇ ਟ੍ਰੇਨਿੰਗ ਲਈ ਆਈਆਈਐਮ (IIM) ਅਹਿਮਦਾਬਾਦ ਲਈ ਰਵਾਨਾ ਹੋਣ ਬਾਰੇ ਜਾਣਕਾਰੀ ਦਿੱਤੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।


Education Loan Information:

Calculate Education Loan EMI