ਪੰਜਾਬ ਦੇ ਸਿੱਖਿਆ ਮੰਤਰੀ ਹਰੋਜਤ ਬੈਂਸ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਸੱਪ ਨੇ ਡੱਸ ਲਿਆ ਹੈ। ਇਸ ਦੀ ਜਾਣਕਾਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਹਿਮਾਚਲ ਵਿੱਚ ਲਗਾਤਾਰ ਪੈ ਰਹੀ ਬਰਸਾਤ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਪਾਣੀ ਆ ਗਿਆ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਥੋੜ੍ਹਾ ਘਟਿਆ ਹੈ।
ਭਾਖੜਾ ਦਾ ਪਾਣੀ ਸਤਲੁਜ ਦਰਿਆ ਵਿੱਚ ਆਉਣ ਕਰਕੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਵੀ ਹੜ੍ਹ ਵਾਲੀ ਸਥਿਤੀ ਬਣੀ ਹੈ। ਜਿਸ ਦਾ ਜਾਇਜਾ ਲੈਣ ਦੇ ਲਈ ਹਰਜੋਤ ਬੈਂਸ ਲਗਾਤਾਰ ਜ਼ੀਮਨੀ ਪੱਧਰ 'ਤੇ ਕੰਮ ਕਰ ਰਹੇ ਸਨ।
ਇਲਾਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ -
''ਪਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ।
15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।
ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।
ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ।
ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।''
ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial