CM Bhagwant Mann: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Teg Bahadur Sahib Ji) ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸਮਰਪਿਤ ਧਾਰਮਿਕ ਸਮਾਗਮਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਗੋ ਜਾਰੀ ਕੀਤਾ ਹੈ। ਉੱਥੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਨੇ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਅਤੇ ਡਾਕ ਵਿੱਚ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਆਪਣਾ ਫ਼ਰਜ਼ ਨਿਭਾਉਂਦਿਆਂ ਹੋਏ ਅਸੀਂ ਸਿੱਖਿਆ ਵਿਭਾਗ ਦੇ ਸਾਰੇ ਦਫ਼ਤਰਾਂ ਵਿੱਚ ਇਹ ਪ੍ਰਤੀਕ ਚਿੰਨ੍ਹ (Logo) ਲਗਾਉਣ ਜਾ ਰਹੇ ਹਾਂ ਅਤੇ ਸਮੂਹ ਸਰਕਾਰੀ ਅਧਿਕਾਰੀਆਂ ਨੂੰ ਅਪੀਲ ਹੈ ਕਿ ਉਹ ਵੀ ਆਪੋ-ਆਪਣੇ ਦਫ਼ਤਰਾਂ ਸਤਿਕਾਰ ਸਹਿਤ ਇਹ ਲੋਗੋ ਜ਼ਰੂਰ ਲਗਾਉਣ।

ਦੱਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ’ਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ’ਚ ਲਾਇਆ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ’ਚ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।